ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਨੇ ਗੁਰਮੇਲ ਸਿੰਘ ਭੱਟੀ ਨੂੰ ਇਟਲੀ ਦਾ ਪ੍ਰਧਾਨ ਥਾਪਿਆ
Monday, Jul 05, 2021 - 01:39 PM (IST)
ਰੋਮ (ਕੈਂਥ): ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਦੇ ਕੋਮੀ ਪ੍ਰਧਾਨ ਸ: ਬਲਵੀਰ ਸਿੰਘ ਫੂਗਲਾਨਾ ਨੇ ਪਿਛਲੇ ਲੰਮੇ ਸਮੇ ਤੋਂ ਇਟਲੀ ਵਿਚ ਰਹਿ ਕੇ ਭਾਰਤੀਆ ਦੀ ਹਰ ਸੰਭਵ ਮਦਦ ਕਰਦੇ ਆ ਰਹੇ ਸ: ਗੁਰਮੇਲ ਸਿੰਘ ਭੱਟੀ ਨੂੰ ਇਟਲੀ ਦਾ ਪ੍ਰਧਾਨ ਥਾਪਿਆ। ਇਸ ਸਬੰਧ ਵਿਚ ਅੱਜ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਰਜਿਸਟਰਡ ਇਟਲੀ ਵੱਲੋਂ ਇੱਕ ਮੀਟਿੰਗ ਨੋਵੇਲਾਰਾ (ਰਿਜੋਇਮੀਲੀਆ) ਵਿਖੇ ਕੀਤੀ ਗਈ।ਜਿਸ ਵਿੱਚ ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਵੱਲੋਂ ਸ: ਗੁਰਮੇਲ ਸਿੰਘ ਭੱਟੀ ਨੂੰ ਇਟਲੀ ਦਾ ਪ੍ਰਧਾਨ ਬਣਾਉਣ 'ਤੇ ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਦਾ ਧੰਨਵਾਦ ਕੀਤਾ ਗਿਆ।
ਪੜ੍ਹੋ ਇਹ ਅਹਿਮ ਖਬਰ- CPC ਦੇ 100 ਸਾਲ ਪੂਰੇ ਪਰ ਰਾਜਨੀਤੀ 'ਚ ਔਰਤਾਂ ਦੀ ਭੂਮਿਕਾ 'ਆਟੇ 'ਚ ਲੂਣ ਦੇ ਬਰਾਬਰ'
ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਇਟਲੀ ਦੇ ਆਗੂ ਭਾਈ ਪਿਰਥੀਪਾਲ ਸਿੰਘ ਹੁਣਾਂ ਨੇ ਕਿਹਾ ਕਿ ਭਾਈ ਗੁਰਮੇਲ ਸਿੰਘ ਭੱਟੀ ਪਿਛਲੇ ਲੰਬੇ ਸਮੇਂ ਤੋਂ ਕਮੇਟੀ ਦੇ ਸਮਾਗਮਾਂ ਵਿੱਚ ਬਹੁਤ ਹੀ ਸਰਗਰਮੀ ਨਾਲ ਹਿੱਸਾ ਲੈਂਦੇ ਹਨ ਅਤੇ ਬਹੁਤ ਵਧੀਆ ਸੁਭਾਅ ਦੇ ਮਾਲਕ ਹਨ।ਇਸ ਮੌਕੇ ਭਾਈ ਸਤਨਾਮ ਸਿੰਘ, ਸੇਵਾ ਸਿੰਘ ਕੁਲਜੀਤ ਸਿੰਘ, ਜਗਦੀਪ ਸਿੰਘ ਮੱਲ੍ਹੀ, ਦਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ,ਜਸਵੀਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਸ: ਗੁਰਮੇਲ ਸਿੰਘ ਭੱਟੀ ਨੇ ਕਿਹਾ ਕਿ ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਵੱਲੋਂ ਮੈਨੂੰ ਇਟਲੀ ਦਾ ਪ੍ਰਧਾਨ ਬਣਾ ਕੇ ਜੋ ਮਾਣ ਬਖਸਿਆ ਹੈ ਉਸ ਲਈ ਮੈ ਬਹੁਤ ਧੰਨਵਾਦੀ ਹਾਂ ਅਤੇ ਮੈਂ ਆਪਣੇ ਕਾਰਜਾਂ ਨੂੰ ਤਨਦੇਹੀ ਨਾਲ ਨਿਭਾਉਂਦਾ ਹੋਇਆ ਭਾਰਤੀਆਂ ਦੇ ਸਹਿਯੋਗ ਲਈ ਸਦਾ ਅੱਗੇ ਹੋ ਤੁਰਾਂਗਾ।