ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਨੂੰ ਲੈ ਕੇ WHO ਨੇ ਜਾਰੀ ਕੀਤੀ ‘ਹਾਈ ਰਿਸਕ’ ਦੀ ਚਿਤਾਵਨੀ
Tuesday, Nov 30, 2021 - 05:24 PM (IST)
ਜਿਨੇਵਾ : ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ‘ਓਮੀਕ੍ਰੋਨ’ ਨੂੰ ਲੈ ਕੇ ਹਾਈ ਰਿਸਕ ਦੀ ਚਿਤਾਵਨੀ ਜਾਰੀ ਕੀਤੀ ਹੈ। ਡਬਲਯੂ.ਐਚ.ਓ. ਦਾ ਕਹਿਣਾ ਹੈ ਓਮੀਕ੍ਰੋਨ ਤੋਂ ਜੋਖ਼ਮ ਬਹੁਤ ਜ਼ਿਆਦਾ ਹੈ। ਇਸ ਦੇ ਦੁਨੀਆ ਭਰ ਵਿਚ ਫ਼ੈਲਣ ਦਾ ਸ਼ੱਕ ਹੈ। ਉਥੇ ਹੀ ਕੁੱਝ ਖੇਤਰਾਂ ਵਿਚ ਇਸ ਦੇ ਗੰਭੀਰ ਨਤੀਜੇ ਤੱਕ ਦੇਖਣ ਨੂੰ ਮਿਲ ਸਕਦੇ ਹਨ। ਸੰਯੁਕਤ ਰਾਸ਼ਟਰ ਦੀ ਹੈਲਥ ਏਜੰਸੀ ਨੇ ਇਕ ਟੈਕਨੀਕਲ ਨੋਟ ਜਾਰੀ ਕੀਤਾ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਓਮੀਕ੍ਰੋਨ ਦੇ ਮਾਮਲਿਆਂ ਵਿਚ ਵੱਡਾ ਉਛਾਲ ਦੇਖਣ ਨੂੰ ਮਿਲ ਸਕਦਾ ਹੈ। ਜੇਕਰ ਅਜਿਹਾ ਹੋਇਆ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ। ਡਬਲਯੂ.ਐਚ.ਓ. ਨੇ ਕਿਹਾ ਕਿ ਓਮੀਕ੍ਰੋਨ ਦੇ ਸਪਾਈਕ ਪ੍ਰੋਟੀਨ ਵਿਚ ਬਹੁਤ ਤਬਦੀਲੀ ਹੋਈ ਹੈ, ਜੋ ਚਿੰਤਾ ਦੀ ਗੱਲ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਫੋਟੋਸ਼ੂਟ ਕਰਾਉਣ ਵਾਲੀ ਪਾਕਿਸਤਾਨੀ ਮਾਡਲ ਨੇ ਮੰਗੀ ਮਾਫ਼ੀ
ਇਸ ਤੋਂ ਪਹਿਲਾਂ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਕਿਹਾ ਸੀ ਕਿ ਅਜੇ ਇਹ ਸਪਸ਼ਟ ਨਹੀਂ ਹੈ ਕਿ ਕੀ ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ ‘ਓਮੀਕ੍ਰੋਨ’, ਡੈਲਟਾ ਵੇਰੀਐਂਟ ਸਮੇਤ ਹੋਰ ਵੇਰੀਐਂਟਾਂ ਦੀ ਤੁਲਨਾ ਵਿਚ ਜ਼ਿਆਦਾ ਛੂਤਕਾਰੀ ਹੈ ਅਤੇ ਕੀ ਇਹ ਮੁਕਾਬਲਾਤਨ ਜ਼ਿਆਦਾ ਗੰਭੀਰ ਬੀਮਾਰੀ ਦਾ ਕਾਰਨ ਹੈ। ਡਬਲਯੂ.ਐਚ.ਓ. ਨੇ ਕਿਹਾ ਸੀ, ‘ਇਸ ਬਾਰੇ ਵਿਚ ਕੋਈ ਜਾਣਕਾਰੀ ਉਪਬਲੱਧ ਨਹੀਂ ਹੈ, ਜੋ ਇਹ ਦੱਸਦੀ ਹੋਵੇ ਕਿ ਓਮੀਕ੍ਰੋਨ ਨਾਲ ਜੁੜੇ ਲੱਛਣ ਹੋਰ ਵੇਰੀਐਂਟਾਂ ਦੀ ਤੁਲਨਾ ਵਿਚ ਵੱਖ ਹੈ।’ ਉਸ ਨੇ ਕਿਹਾ ਸੀ ਕਿ ਓਮੀਕ੍ਰੋਨ ਵੇਰੀਐਂਟ ਦੀ ਗੰਭੀਰਤਾ ਦਾ ਪੱਧਰ ਸਮਝਣ ਵਿਚ ਕਈ ਦਿਨਾਂ ਤੋਂ ਲੈ ਕੇ ਕਈ ਹਫ਼ਤਿਆਂ ਤੱਕ ਦਾ ਸਮਾਂ ਲੱਗੇਗਾ। ਡਬਲਯੂ.ਐਚ.ਓ. ਨੇ ਸੋਮਵਾਰ ਨੂੰ ਦੁਨੀਆ ਭਰ ਦੇ ਹੋਰ ਦੇਸ਼ਾਂ ਨੂੰ ਅਪੀਲ ਕੀਤੀ ਸੀ ਕਿ ਉਹ ਓਮੀਕ੍ਰੋਨ ਨੂੰ ਲੈ ਕੇ ਚਿੰਤਾ ਕਾਰਨ ਦੱਖਣੀ ਅਫਰੀਕੀ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਪਾਬੰਦੀਆਂ ਨਾ ਲਗਾਉਣ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਮਾਪਿਆਂ ਦੇ ਇਕਲੌਤੇ ਪੁੱਤ ਰਾਜਨਬੀਰ ਸਿੰਘ ਦੀ ਸੜਕ ਹਾਦਸੇ 'ਚ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।