ਵ੍ਹਾਈਟ ਹਾਊਸ ''ਚ ''ਓਮ ਜੈ ਜਗਦੀਸ਼'', ਬ੍ਰਿਟਿਸ਼ PM ਨੇ ਸਜਾਈ ਥਾਲੀ... ਵਿਸ਼ਵ ਨੇਤਾਵਾਂ ਨੇ ਇੰਝ ਮਨਾਈ ਦੀਵਾਲੀ
Friday, Nov 01, 2024 - 08:50 AM (IST)
ਵਾਸ਼ਿੰਗਟਨ- ਭਾਰਤ 'ਚ ਵੀਰਵਾਰ ਨੂੰ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਦੁਨੀਆ ਭਰ ਦੇ ਕਈ ਵੱਡੇ ਨੇਤਾਵਾਂ ਨੇ ਵੀ ਦੀਵਾਲੀ ਮਨਾਈ ਹੈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਅਮਰੀਕਾ ਦੇ ਰਾਸ਼ਟਰਪਤੀ ਦੀ ਰਿਹਾਇਸ਼ 'ਤੇ ਦੀਵਾਲੀ ਦੇ ਜਸ਼ਨ ਨੇ ਖਾਸ ਤੌਰ 'ਤੇ ਧਿਆਨ ਖਿੱਚਿਆ ਹੈ। ਵ੍ਹਾਈਟ ਹਾਊਸ ਵਿੱਚ ਦੀਵਾਲੀ ਦੇ ਜਸ਼ਨ ਦੌਰਾਨ ਫੌਜੀ ਬੈਂਡ ਨੇ ‘ਓਮ ਜੈ ਜਗਦੀਸ਼ ਹਰੇ’ ਵਜਾਇਆ। ਇਸ ਦੌਰਾਨ ਸੱਭਿਆਚਾਰਕ ਵਿਭਿੰਨਤਾ ਦਾ ਅਨੋਖਾ ਨਜ਼ਾਰਾ ਦੇਖਣ ਨੂੰ ਮਿਲਿਆ।
ਵ੍ਹਾਈਟ ਹਾਊਸ ਵਿੱਚ ਦੀਵਾਲੀ ਸਮਾਗਮ ਵਿੱਚ ਸਿਆਸਤਦਾਨਾਂ, ਅਧਿਕਾਰੀਆਂ ਅਤੇ ਕਾਰਪੋਰੇਟ ਜਗਤ ਦੇ ਲਗਭਗ 600 ਭਾਰਤੀ ਅਮਰੀਕੀਆਂ ਨੇ ਹਿੱਸਾ ਲਿਆ। ਇਸ ਦੌਰਾਨ ਬਾਈਡੇਨ ਨੇ ਵ੍ਹਾਈਟ ਹਾਊਸ ਦੇ ਬਲੂ ਰੂਮ 'ਚ ਦੀਵਾ ਵੀ ਜਗਾਇਆ ਅਤੇ ਸਾਰਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ।
ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਸਜਾਈ ਥਾਲੀ
ਯੂ.ਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦੀਵਾਲੀ ਮਨਾਉਂਦੇ ਹੋਏ ਇੱਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਯੂ.ਕੇ ਵਿੱਚ ਦੀਵਾਲੀ ਮਨਾਉਣ ਵਾਲਿਆਂ ਨੂੰ ਬਹੁਤ-ਬਹੁਤ ਵਧਾਈਆਂ। ਮੇਰੇ ਵੱਲੋਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦੀਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ। ਇਹ ਤਿਉਹਾਰ ਇਕੱਠੇ ਆਉਣ ਅਤੇ ਹਨੇਰੇ ਨੂੰ ਜਿੱਤਣ ਵਾਲੀ ਰੋਸ਼ਨੀ 'ਤੇ ਸਾਡੀਆਂ ਨਜ਼ਰਾਂ ਕੇਂਦਰਿਤ ਕਰਨ ਦਾ ਪਲ ਹੈ।
ਪੜ੍ਹੋ ਇਹ ਅਹਿਮ ਖ਼ਬਰ-Trump ਨੇ Diwali ਦੀ ਦਿੱਤੀ ਵਧਾਈ, ਬੰਗਲਾਦੇਸ਼ 'ਚ ਹਿੰਦੂਆਂ 'ਤੇ ਹਮਲੇ ਦੀ ਨਿੰਦਾ
ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਕੇ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਨੋਟ ਵਿੱਚ ਦੀਵਾਲੀ ਨੂੰ ਰੋਸ਼ਨੀਆਂ ਦਾ ਤਿਉਹਾਰ ਦੱਸਿਆ ਅਤੇ ਕਿਹਾ ਕਿ ਇਸ ਨੂੰ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਵੀ ਦਿੱਤੀ ਵਧਾਈ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਵੀ ਦੀਵਾਲੀ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੀ ਪੋਸਟ 'ਚ ਲਿਖਿਆ, 'ਦੀਵਾਲੀ ਦੇ ਮੌਕੇ ਪਾਕਿਸਤਾਨ ਅਤੇ ਦੁਨੀਆ ਭਰ 'ਚ ਰਹਿਣ ਵਾਲੇ ਸਾਡੇ ਹਿੰਦੂ ਭਾਈਚਾਰੇ ਨੂੰ ਹਾਰਦਿਕ ਸ਼ੁਭਕਾਮਨਾਵਾਂ। ਰੋਸ਼ਨੀ ਦਾ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। ਆਓ ਅਸੀਂ ਅਨੇਕਤਾ ਵਿੱਚ ਏਕਤਾ ਦਾ ਜਸ਼ਨ ਮਨਾਈਏ ਅਤੇ ਉਨ੍ਹਾਂ ਬੰਧਨਾਂ ਨੂੰ ਮਜ਼ਬੂਤ ਕਰਦੇ ਰਹੀਏ ਜੋ ਸਾਡੇ ਦੇਸ਼ ਨੂੰ ਮਜ਼ਬੂਤ ਬਣਾਉਂਦੇ ਹਨ।
ਯੂ.ਏ.ਈ ਦੇ ਸ਼ਾਸਕ ਨੇ ਦਿੱਤੀ ਵਧਾਈ
ਯੂ.ਏ.ਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜਾਇਦ ਨੇ ਹਿੰਦੀ ਅਤੇ ਅੰਗਰੇਜ਼ੀ ਵਿੱਚ ਵੱਖ-ਵੱਖ ਟਵੀਟ ਕਰਕੇ ਦੀਵਾਲੀ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, 'ਯੂ.ਏ.ਈ ਅਤੇ ਦੁਨੀਆ ਭਰ ਵਿੱਚ ਦੀਵਾਲੀ ਮਨਾ ਰਹੇ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ। ਰੋਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਲੈ ਕੇ ਆਵੇ ਅਤੇ ਪ੍ਰਮਾਤਮਾ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ। ਤੁਹਾਡੇ ਦਿਲ ਦੀ ਰੋਸ਼ਨੀ ਤੁਹਾਨੂੰ ਸਦਭਾਵਨਾ, ਦਇਆ ਅਤੇ ਏਕਤਾ ਦੇ ਮਾਰਗ 'ਤੇ ਸੇਧ ਦੇਵੇ। ਦੀਵਾਲੀ ਮੁਬਾਰਕ!'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।