ਕੋਰੋਨਾ ਸੰਕਟ 'ਚ ਰਾਹਤ ਦੀ ਖਬਰ, ਦੁਨੀਆ ਭਰ 'ਚ 10 ਲੱਖ ਤੋਂ ਵਧੇਰੇ ਮਰੀਜ਼ ਹੋਏ ਠੀਕ

04/30/2020 4:42:50 PM

ਵਾਸ਼ਿੰਗਟਨ (ਬਿਊਰੋ): ਦੁਨੀਆ ਭਰ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਨਾਲ ਵਿਸ਼ਵ ਭਰ ਵਿਚ ਹੁਣ ਤੱਕ 226,143 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3,144,393 ਲੋਕ ਇਨਫੈਕਟਿਡ ਹੋਏ ਹਨ। ਭਾਰਤ ਵਿਚ ਵੀ ਕੋਰੋਨਾਵਾਇਰਸ ਦਾ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਦੇ ਮੁਤਾਬਕ ਦੇਸ਼ ਦੇ 32 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਇਸ ਇਨਫੈਕਸ਼ਨ ਨਾਲ ਹੁਣ ਤੱਖ 33050 ਲੋਕ ਪ੍ਰਭਾਵਿਤ ਹੋਏ ਹਨ ਅਤੇ 1074 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਹੁਣ ਤੱਕ 8325 ਲੋਕ ਇਸ ਇਨਫੈਕਸ਼ਨ ਨਾਲ ਪੂਰੀ ਤਰ੍ਹਾਂ ਠੀਕ ਵੀ ਚੁੱਕੇ ਹਨ। ਉੱਥੇ ਇਸ ਜਾਨਲੇਵਾ ਬੀਮਾਰੀ ਦੇ ਵਿਚ ਰਾਹਤ ਭਰੀ ਖਬਰ ਹੈ ਕਿ ਦੁਨੀਆ ਭਰ ਵਿਚ ਹੁਣ ਤੱਕ 1,007,967 ਲੋਕ ਠੀਕ ਹੋ ਚੁੱਕੇ ਹਨ। ਉੱਥੇ ਭਾਰਤ ਵਿਚ ਵੀ ਕੋਰੋਨਾਵਾਇਰਸ ਨਾਲ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਦਰ ਜ਼ਿਆਦਾ ਹੈ।

ਕੋਰੋਨਾ ਅੱਪਡੇਟ
- ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਹੈ। ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਦੁਨੀਆ ਵਿਚ ਸਭ ਤੋਂ ਵਧੇਰੇ ਮੌਤਾਂ ਹੋਈਆਂ ਹਨ। ਵਿਸ਼ਵ ਦੀ ਮਹਾਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਵਿਚ ਇਸ ਜਾਨਲੇਵਾ ਵਾਇਰਸ ਨਾਲ ਹੁਣ ਤੱਕ 10.38 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹੋਏ ਹਨ। ਇੱਥੇ 61 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਠੀਕ ਹੋਣ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ। ਇੱਥੇ 147,411 ਮਰੀਜ਼ ਠੀਕ ਹੋ ਚੁੱਕੇ ਹਨ।

- ਯੂਰਪ ਵਿਚ ਸਭ ਤੋਂ ਗੰਭੀਰ ਰੂਪ ਨਾਲ ਪ੍ਰਭਾਵਿਤ ਦੇਸ਼ ਇਟਲੀ ਵਿਚ ਇਸ ਮਹਾਮਾਰੀ ਦੇ ਕਾਰਨ ਹੁਣ ਤੱਕ 276682 ਲੋਕਾਂ ਦੀ ਮੌਤ ਹੋਈ ਹੈ। ਹੁਣਤੱਕ 203551 ਲੋਕ ਇਸ ਨਾਲ ਇਨਫੈਕਟਿਡ ਹੋਏ ਹਨ। ਇਟਲੀ ਵਿਚ ਵੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਕਾਫੀ ਘੱਟ ਹੈ।

- ਸਪੇਨ ਕੋਵਿਡ-19 ਦੇ ਇਨਫੈਕਸ਼ਨ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਦੀ ਸੂਚੀ ਵਿਚ ਅਮਰੀਕਾ ਦੇ ਬਾਅਦ ਦੂਜੇ ਨੰਬਰ 'ਤੇ ਹੈ। ਇੱਥੇ ਹੁਣ ਤੱਕ 212917 ਲੋਕ ਇਨਫੈਕਟਿਡ ਹੋਏ ਹਨ ਅਤੇ 24275 ਲੋਕਾਂ ਦੀ ਮੌਤ ਹੋ ਚੁੱਕੀ ਹੈ।

- ਇਸ ਗਲੋਬਲ ਮਹਾਮਾਰੀ ਦੇ ਕੇਂਦਰ ਚੀਨ ਵਿਚ ਹੁਣ ਤੱਕ 82862 ਲੋਕ ਇਨਫੈਕਟਿਡ ਹੋਏ ਹਨ ਜਦਕਿ 4633 ਲੋਕਾਂ ਦੀ ਮੌਤ ਹੋਈ ਹੈ। ਇਸ ਵਾਇਰਸ ਨੂੰ ਲੈ ਕੇ ਤਿਆਰ ਕੀਤੀ ਗਈ ਇਕ ਰਿਪੋਰਟ ਦੇ ਮੁਤਾਬਕ ਚੀਨ ਵਿਚ ਹੋਈਆ ਮੌਤਾਂ ਦੇ 80 ਫੀਸਦੀ ਮਾਮਲੇ 60 ਸਾਲ ਤੋਂ ਉਪਰ ਦੀ ਉਮਰ ਦੇ ਲੋਕਾਂ ਦੇ ਸਨ।

- ਕੋਰੋਨਾਵਾਇਰਸ ਦੇ ਇਨਫੈਕਸ਼ਨ ਅਤੇ ਮੌਤ ਦੇ ਮਾਮਲੇ ਵਿਚ ਯੂਰਪੀ ਦੇਸ਼ ਫਰਾਂਸ ਅਤੇ ਜਰਮਨੀ ਵਿਚ ਵੀ ਹਾਲਾਤ ਕਾਫੀ ਖਰਾਬ ਹਨ। ਫਰਾਂਸ ਵਿਚ ਹੁਣ ਤੱਕ 166543 ਲੋਕ ਇਨਫੈਕਟਿਡ ਹੋਏ ਹਨ ਅਤੇ 24087 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਰਮਨੀ ਵਿਚ ਕੋਰੋਨਾਵਾਇਰਸ ਨਾਲ 157641 ਲੋਕ ਇਨਫੈਕਟਿਡ ਹੋਏ ਹਨ ਤੇ 6115 ਲੋਕਾਂ ਦੀ ਮੌਤ ਹੋਈ ਹੈ।

- ਬ੍ਰਿਟੇਨ ਵਿਚ ਹੀ ਹਾਲਾਤ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ। ਇੱਥੇ ਹੁਣ ਤੱਕ ਇਸ ਮਹਾਮਾਰੀ ਨਾਲ 161145 ਲੋਕ ਪ੍ਰਭਾਵਿਤ ਹੋਏ ਹਨ। ਹੁਣ ਤੱਕ 26097 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਿਟੇਨ ਵਿਚ ਸਿਹਤਮੰਦ ਹੋਣ ਵਾਲੇ ਲੋਕਾਂ ਦਾ ਅੰਕੜਾ ਕਾਫੀ ਘੱਟ ਹੈ।

- ਤੁਰਕੀ ਵਿਚ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ 114653 ਹੋ ਗਈ ਹੈ ਅਤੇ ਇਸ ਨਾਲ ਹੁਣ ਤੱਖ 2992 ਲੋਕਾਂ ਦੀ ਮੌਤ ਹੋ ਚੁੱਕੀ ਹੈ।

- ਕੋਰੋਨਾਵਾਇਰਸ ਨਾਲ ਗੰਭੀਰ ਰੂਪ ਨਾਲ ਪ੍ਰਭਾਵਿਤ ਖਾੜੀ ਦੇਸ਼ ਈਰਾਨ ਵਿਚ 936657 ਲੋਕ ਇਸ ਨਾਲ ਇਨਫੈਕਟਿਡ ਹੋਏ ਹਨ। ਜਦਕਿ 5957 ਲੋਕਾਂ ਦੀ ਮੌਤ ਹੋਈ ਹੈ।

- ਹੋਰ ਦੇਸ਼ਾਂ ਵਾਂਗ ਰੂਸ ਵਿਚ ਵੀ ਕੋਵਿਡ-19 ਦਾ ਪ੍ਰਕੋਪ ਲਗਾਤਾਰ ਤੇਜ਼ੀ ਨਾਲ ਵੱਧ ਰਿਹਾ ਹੈ। ਰੂਸ ਵਿਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ 1 ਲੱਖ ਦੇ ਕਰੀਬ ਪਹੁੰਚ ਗਏ ਹਨ। ਇੱਥੇ ਹੁਣ ਤੱਕ 99399 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 972 ਲੋਕਾਂ ਦੀ ਮੌਤ ਹੋਈ ਹੈ।

- ਗੁਆਂਢੀ ਦੇਸ਼ ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਹੁਣ ਤੱਕ 15289 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਇਸ ਕਾਰਨ 335 ਲੋਕਾਂ ਦੀ ਮੌਤ ਹੋਈ ਹੈ।

Vandana

This news is Content Editor Vandana