ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਰਜਿ: ਇਟਲੀ ਵੱਲੋਂ ਦੂਜੇ ਵਿਸ਼ਵ ਯੁੱਧ ''ਚ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀ
Friday, Aug 13, 2021 - 12:26 AM (IST)
ਰੋਮ (ਕੈਂਥ)- ਇਟਲੀ ਦੇ ਪ੍ਰਸਿੱਧ ਸ਼ਹਿਰ ਫਿਰੈਂਸੇ ਵਿਖੇ ਵਰਲਡ ਸਿੱਖ ਸ਼ਹੀਦ ਮਿਲੀਟਰੀ ਯਾਦਗਾਰੀ ਕਮੇਟੀ ਰਜਿ: ਇਟਲੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਦੂਜੀ ਸੰਸਾਰ ਜੰਗ ਵਿੱਚ ਸ਼ਹੀਦ ਹੋਣ ਵਾਲੇ ਸਿੱਖ ਫ਼ੌਜੀਆਂ ਦੇ ਸੰਬੰਧ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਦੇ ਆਗੂ ਪਿਰਥੀਪਾਲ ਸਿੰਘ, ਸਤਨਾਮ ਸਿੰਘ, ਜਗਦੀਪ ਸਿੰਘ ਮੱਲ੍ਹੀ ਅਤੇ ਜਸਬੀਰ ਸਿੰਘ ਨੇ ਦੱਸਿਆ ਕਿ ਇਟਲੀ ਦੇ ਸ਼ਹਿਰ ਫਿਰੈਂਸੇ ਵਿਖੇ ਦੂਜੀ ਸੰਸਾਰ ਜੰਗ 'ਚ ਸ਼ਹੀਦ ਹੋਏ ਸਿੱਖ ਫ਼ੌਜੀਆਂ ਦਾ ਸ਼ਰਧਾਂਜਲੀ ਸਮਾਗਮ ਬਹੁਤ ਹੀ ਸ਼ਰਧਾ ਤੇ ਸਤਿਕਾਰ ਤਹਿਤ ਕਰਵਾਇਆਗਿਆ।
ਇਹ ਖ਼ਬਰ ਪੜ੍ਹੋ- AUS ਦੌਰੇ ਤੋਂ ਪਹਿਲਾਂ ਭਾਰਤੀ ਮਹਿਲਾ ਟੀਮ ਦੇ ਬਦਲੇ ਜਾਣਗੇ ਕੋਚ ਤੇ ਟ੍ਰੇਨਰ
ਕੋਰੋਨਾ ਦੀਆਂ ਪਾਬੰਦੀਆਂ ਕਾਰਨ ਇਸ ਸਾਲ ਭਾਰੀ ਇਕੱਠ ਨਹੀਂ ਕੀਤਾ ਗਿਆ। ਸਮਾਗਮ 'ਚ ਇਟਾਲੀਅਨ ਅਧਿਕਾਰੀਆਂ ਨੇ ਵੀ ਹਿੱਸਾ ਲਿਆ ਤੇ ਸਿੱਖ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ,ਉਪਰੰਤ ਕਮੇਟੀ ਵੱਲੋ ਫਿਰੈਂਸੇ ਸ਼ਹਿਰ ਦੀ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਦੇ ਸਮਾਗਮਾਂ 'ਚ ਵੀ ਹਿੱਸਾ ਲਿਆ ਗਿਆ, ਜਿਸ 'ਚ ਕੇ ਬਹੁਤ ਵੱਡੀ ਗਿਣਤੀ ਵਿਚ ਇਟਾਲੀਅਨ ਪ੍ਰਸ਼ਾਸਨਿਕ, ਪੁਲਸ, ਸੈਨਾ ਦੇ ਅਧਿਕਾਰੀ ਤੇ ਮੇਅਰ ਸਾਹਿਬਾਨ ਹਾਜ਼ਰ ਸਨ,ਫਿਰੈਂਸੇ ਦੇ ਮੇਅਰ ਦਾਰੀਓ ਨਰਦੈਲਾ ਨੇ ਸਿੱਖ ਫੌਜੀਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸਿੱਖ ਭਾਈਚਾਰੇ ਦਾ ਸਮਾਗਮ 'ਚ ਪਹੁੰਚਣ ਤੇ ਵਿਸ਼ੇਸ਼ ਧੰਨਵਾਦ ਕੀਤਾ। ਫਿਰੈਂਸੇ ਦੀਆਂ ਸੰਗਤਾਂ ਵੱਲੋਂ ਵੀ ਸਮਾਗਮ 'ਚ ਹਾਜ਼ਰੀ ਭਰੀ ਗਈ, ਇਸ ਸਮਾਗਮ 'ਚ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਹਰਬਿੰਦਰ ਸਿੰਘ ਚਰਨਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਗੋਗਾ ਵੀ ਹਾਜ਼ਰ ਸਨ ਅਤੇ ਸ਼ਹੀਦ ਫ਼ੌਜੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਹ ਖ਼ਬਰ ਪੜ੍ਹੋ- ਐਂਡਰਸਨ ਨੇ ਆਪਣੇ ਨਾਂ ਕੀਤਾ ਇਹ ਰਿਕਾਰਡ, ਅਜਿਹਾ ਕਰਨ ਵਾਲੇ ਬਣੇ ਪਹਿਲੇ ਗੇਂਦਬਾਜ਼
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।