ਦੁਨੀਆ ਭਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ 'ਚ ਆਈ ਕਮੀ : WHO

Thursday, Apr 07, 2022 - 12:38 AM (IST)

ਜੇਨੇਵਾ-ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਵੱਲੋਂ ਬੁੱਧਵਾਰ ਨੂੰ ਜਾਰੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਦੁਨੀਆ ਭਰ 'ਚ ਲਗਾਤਾਰ ਦੂਜੇ ਹਫ਼ਤੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ 'ਚ ਗਿਰਾਵਟ ਦੇਖੀ ਗਈ ਹੈ। ਡਬਲਯੂ.ਐੱਚ.ਓ. ਨੇ ਕਿਹਾ ਕਿ ਪਿਛਲੇ ਹਫ਼ਤੇ, ਮਹਾਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 'ਚ ਵੀ ਕਮੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : DC ਜੋਰਵਾਲ ਨੇ ‘ਜਗ ਬਾਣੀ’ ’ਚ ਪ੍ਰਕਾਸ਼ਿਤ ਹੋਈਆਂ ਖਬਰਾਂ ਦਾ ਲਿਆ ਗੰਭੀਰ ਨੋਟਿਸ

ਕੋਵਿਡ-19 ਮਹਾਮਾਰੀ 'ਤੇ ਡਬਲਯੂ.ਐੱਚ.ਓ. ਦੀ ਤਾਜ਼ਾ ਰਿਪੋਰਟ 'ਚ ਕਿਹਾ ਗਿਆ ਹੈ ਕਿ ਇਕ ਹਫ਼ਤੇ 'ਚ ਇਨਫੈਕਸ਼ਨ ਦੇ 90 ਲੱਖ ਮਾਮਲੇ ਸਾਹਮਣੇ ਆਏ ਜੋ ਕਿ ਪਿਛਲੇ ਹਫ਼ਤੇ ਦੇ ਮੁਕਾਬਲੇ 16 ਫੀਸਦੀ ਘੱਟ ਹਨ। ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਕਿਹਾ ਕਿ ਦੁਨੀਆ ਦੇ ਹਰ ਹਿੱਸੇ 'ਚ ਇਨਫੈਕਸ਼ਨ ਦੇ ਮਾਮਲਿਆਂ 'ਚ ਕਮੀ ਦੇਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਜ਼ੁਰਗ ਅਧਿਆਪਕ ਦੇ ਕਾਤਲ ਨੂੰ ਸੰਗਰੂਰ ਪੁਲਸ ਨੇ ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫ਼ਤਾਰ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News