ਸ਼ੀ ਜਿਨਪਿੰਗ ਨੇ ਕਿਹਾ— ਅੱਤਵਾਦ ਨਾਲ ਮਜ਼ਬੂਤੀ ਨਾਲ ਲੜਾਂਗੇ

10/18/2017 11:25:43 AM

ਬੀਜਿੰਗ (ਵਾਰਤਾ)— ਚੀਨ ਵਿਚ ਸੱਤਾਧਾਰੀ ਕਮਿਊਨਿਸਟ ਪਾਰਟੀ ਦੀ 19ਵੇਂ ਕਾਂਗਰਸ ਦੇ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ 'ਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਬੁੱਧਵਾਰ ਨੂੰ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਚੀਨ ਬਸਤੀਵਾਦ, ਅੱਤਵਾਦ ਅਤੇ ਵੱਖਵਾਦ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਂਦੇ ਹੋਏ ਮਜ਼ਬੂਤੀ ਪ੍ਰਦਾਨ ਕਰੇਗਾ। 
ਜਿਨਪਿੰਗ ਨੇ ਕਿਹਾ ਕਿ ਰਾਸ਼ਟਰਪਤੀ ਸੁਰੱਖਿਆ ਨੂੰ ਬਣਾ ਕੇ ਰੱਖਣਾ ਸਾਰੇ ਨਾਗਰਿਕਾਂ ਦੇ ਹਿੱਤ ਵਿਚ ਹੈ। ਚੀਨੀ ਰਾਸ਼ਟਰਪਤੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਚੀਨ ਨੇ ਤਾਈਵਾਨ ਦੀ ਆਜ਼ਾਦੀ ਦਾ ਵਿਰੋਧ ਕਰਦੇ ਹੋਏ ਉਸ ਨੂੰ ਆਜ਼ਾਦ ਹੋਣ ਤੋਂ ਰੋਕਿਆ ਹੈ। ਜ਼ਿਕਰਯੋਗ ਹੈ ਕਿ ਚੀਨ ਤਾਈਵਾਨ ਨੂੰ ਆਪਣਾ ਇਕ ਸੂਬਾ ਮੰਨਦਾ ਹੈ ਕਿ ਅਤੇ ਲੋੜ ਪੈਣ 'ਤੇ ਬਲ ਦੀ ਵਰਤੋਂ ਜ਼ਰੀਏ ਉਸ ਨੂੰ ਆਪਣੇ ਕੰਟਰੋਲ ਵਿਚ ਕਰਨ ਦੀ ਵੀ ਗੱਲ ਕਰਦਾ ਹੈ।