ਸ਼ੀ ਨੇ ਮੈਨੂੰ ਕਿਹਾ ਸੀ ਕਿ ਚੀਨ ਦੇ ਖਿਲਾਫ ਹੈ ਕਵਾਡ : ਬਾਈਡੇਨ
Saturday, Apr 23, 2022 - 11:35 PM (IST)
ਵਾਸ਼ਿੰਗਟਨ (ਭਾਸ਼ਾ)-ਅਮਰੀਕਾ ਰਾਸ਼ਟਰਪਤੀ ਜੋਅ ਬਾਈਡੇਨ ਨੇ ਸ਼ੁੱਕਰਵਾਰ ਨੂੰ ਕਿਹਾ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨੇ ਇਕ ਵਾਰ ਉਨ੍ਹਾਂ ਨੂੰ ਕਿਹਾ ਸੀ ਉਹ ਚੀਨ ਦੇ ਖਿਲਾਫ ਕਵਾਡ ਨੂੰ ਮਜ਼ਬੂਤ ਕਰ ਰਹੇ ਹਨ। ਬਾਈਡੇਨ ਨੇ ਸਿਏਟਲ ਸਥਿਤ ਇਕ ਨਿੱਜੀ ਰਿਹਾਇਸ਼ ’ਤੇ ਪਾਰਟੀ ਲਈ ਪੈਸਾ ਇਕੱਠਾ ਕਰਨ ਲਈ ਆਯੋਜਿਤ ਇਕ ਪ੍ਰੋਗਰਾਮ 'ਚ ਕਿਹਾ ਕਿ ਮੈਂ ਜਿਨਪਿੰਗ ਨੂੰ ਸੰਕੇਤ ਦਿੱਤਾ ਸੀ ਕਿ ਮੈਂ ਕਵਾਡ (ਆਸਟ੍ਰੇਲੀਆ, ਭਾਰਤ, ਜਾਪਾਨ ਅਤੇ ਅਮਰੀਕਾ) ਵਿਚਾਲੇ ਸਹਿਯੋਗ ਨੂੰ ਵਧਾ ਰਿਹਾ ਹਾਂ।
ਇਹ ਵੀ ਪੜ੍ਹੋ : ਹੜਤਾਲ ਕਾਰਨ ਐਮਸਟਰਡਮ ਹਵਾਈ ਅੱਡੇ 'ਤੇ ਕਈ ਉਡਾਣਾਂ ਰੱਦ
ਇਸ ’ਤੇ ਉਨ੍ਹਾਂ ਨੇ ਕਿਹਾ ਕਿ ਤੁਸੀਂ ਸਾਨੂੰ ਪ੍ਰਭਾਵਿਤ ਕਰਨ ਲਈ ਅਜਿਹਾ ਕਰ ਰਹੇ ਹੋ। ਪਰ ਮੈਂ ਕਿਹਾ ਕਿ ਅਜਿਹਾ ਨਹੀਂ ਹੈ। ਬਾਈਡੇਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਸਪਸ਼ਟ ਕਰ ਦਿੱਤਾ ਕਿ ਕਵਾਡ ਇਸ ਲਈ ਹੈ ਕਿਉਂਕਿ ਅਸੀਂ ਉਨ੍ਹਾਂ ਲੋਕਾਂ ਨੂੰ ਇਕੱਠੇ ਰੱਖਣ ਦੀ ਕੋਸ਼ਿਸ਼ ਕਰ ਰਹੇ ਹਾਂ ਜਿਨ੍ਹਾਂ ਦੇ ਕੋਲ ਹਿੰਦ-ਪ੍ਰਸ਼ਾਂਤ 'ਚ ਇਕੱਠੇ ਕੰਮ ਕਰਨ ਦਾ ਮੌਕਾ ਹੈ।
ਇਹ ਵੀ ਪੜ੍ਹੋ : ਬਾਜ਼ਾਰ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਸੇਬੀ ਨੇ 4 ਇਕਾਈਆਂ ’ਤੇ ਲਗਾਇਆ 40 ਲੱਖ ਦਾ ਜੁਰਮਾਨਾ
ਉਨ੍ਹਾਂ ਕਿਹਾ ਕਿ ਭਾਰਤ ਸਮੇਤ ਹੋਰ ਦੇਸ਼ਾਂ ਦੀਆਂ ਆਪਣੀਆਂ-ਆਪਣੀਆਂ ਸਮੱਸਿਆਵਾਂ ਹਨ ਪਰ ਤਾਨਾਸ਼ਾਹ ਜਿਸ ਗੱਲ ਤੋਂ ਸਭ ਤੋਂ ਜ਼ਿਆਦਾ ਡਰਦੇ ਹਨ, ਉਹ ਇਹ ਧਾਰਨਾ ਹੈ ਕਿ ਅਸੀਂ ਇਕੱਠੇ ਮਿਲ ਕੇ ਕੰਮ ਕਰ ਸਕਦੇ ਹਾਂ ਅਤੇ ਉਨ੍ਹਾਂ ਵਿਰੁੱਧ ਕੰਮ ਕਰ ਸਕਦੇ ਹਾਂ ਜੋ ਅਸਲ 'ਚ ਤਾਨਾਸ਼ਾਹ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਚੀਨ ਅਤੇ ਰੂਸ ਦੀ ਗੱਲ ਨਹੀਂ ਹੋ ਰਹੀ ਸਗੋਂ ਤਾਨਾਸ਼ਾਹ ਦੇਸ਼ਾਂ 'ਚ ਹੋਰ ਦੇਸ਼ ਵੀ ਹਨ।
ਇਹ ਵੀ ਪੜ੍ਹੋ : ਜਾਪਾਨ 'ਚ ਸੈਲਾਨੀਆਂ ਨਾਲ ਭਰੀ ਕਿਸ਼ਤੀ ਡੁੱਬੀ, 26 ਲਾਪਤਾ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ