''ਯੈਲੋ ਵੈਸਟ'' ਪ੍ਰਦਰਸ਼ਨ ਨੂੰ ਰੋਕਣ ਲਈ ਫਰਾਂਸ ਸਰਕਾਰ ਹੋਈ ਸਖਤ

01/08/2019 1:18:28 PM

ਪੈਰਿਸ(ਏਜੰਸੀ)— ਫਰਾਂਸ ਦੇ ਪ੍ਰਧਾਨ ਮੰਤਰੀ ਐਡਵਰਡ ਫਿਲਿਪ ਨੇ ਹਫਤਿਆਂ ਤੋਂ ਜਾਰੀ ਹਿੰਸਕ 'ਯੈਲੋ ਵੈਸਟ' ਪ੍ਰਦਰਸ਼ਨਾਂ ਨੂੰ ਖਤਮ ਕਰਨ ਲਈ ਅਹਿਮ ਕਦਮ ਚੁੱਕਣ ਦੀ ਚਿਤਾਵਨੀ ਦਿੱਤੀ ਹੈ। ਕਈ ਸ਼ਹਿਰਾਂ 'ਚ 7 ਹਫਤਿਆਂ ਤੋਂ ਜਾਰੀ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਕਈ ਝੜਪਾਂ ਹੋਈਆਂ, ਜਿਸ ਦੇ ਮੱਦੇਨਜ਼ਰ ਫਿਲਿਪ ਨੇ ਇਹ ਘੋਸ਼ਣਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਕਾਨੂੰਨ ਦਾ ਸਮਰਥਨ ਕਰੇਗੀ ਜਿਸ ਤਹਿਤ ਪ੍ਰਦਰਸ਼ਨਾਂ 'ਚ ਹਿੱਸਾ ਲੈਣ ਵਾਲਿਆਂ ਅਤੇ ਨਕਾਬ ਪਾ ਕੇ ਪ੍ਰਦਰਸ਼ਨਾਂ 'ਚ ਪੁੱਜਣ ਵਾਲਿਆਂ ਨੂੰ ਸਜ਼ਾ ਦੇਣ ਦੀ ਵਿਵਸਥਾ ਹੋਵੇ।

PunjabKesari
ਜ਼ਿਕਰਯੋਗ ਹੈ ਕਿ ਫਰਾਂਸ 'ਚ ਤੇਲ ਟੈਕਸਾਂ 'ਚ ਵਾਧੇ ਦੇ ਵਿਰੋਧ 'ਚ 17 ਨਵੰਬਰ ਤੋਂ ਯੈਲੋ ਵੈਸਟ ਨਾਮ ਦੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਜਿਨ੍ਹਾਂ ਨੇ ਹਾਲ ਹੀ 'ਚ ਹਿੰਸਕ ਰੂਪ ਲੈ ਲਿਆ ਸੀ। ਇਸ ਕਾਰਨ ਗੱਡੀਆਂ-ਕਾਰ ਨੂੰ ਅੱਗ ਦੇ ਹਵਾਲੇ ਵੀ ਕੀਤਾ ਗਿਆ। ਪ੍ਰਦਰਸ਼ਨਕਾਰੀ ਇਸ ਨੂੰ ਲੈ ਕੇ ਰਾਸ਼ਟਰਪਤੀ ਅਮੈਨੁਏਲ ਮੈਕਰੋਨ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ ਅਤੇ ਹੁਣ ਸਰਕਾਰ ਨੇ ਸਖਤੀ ਕਰਨ ਦੀ ਚਿਤਾਵਨੀ ਦੇ ਦਿੱਤੀ ਹੈ।


Related News