ਯਮਨ ''ਚ ਹਵਾਈ ਹਮਲੇ, 7 ਬੱਚਿਆਂ ਸਣੇ 16 ਲੋਕਾਂ ਦੀ ਮੌਤ

09/24/2019 8:43:40 PM

ਦੁਬਈ (ਏ.ਐਫ.ਪੀ.)- ਦੱਖਣੀ ਯਮਨ ਵਿਚ ਮੰਗਲਵਾਰ ਨੂੰ ਸਾਊਦੀ ਅਰਬ ਦੀ ਅਗਵਾਈ ਵਾਲੇ ਫੌਜੀ ਗਠਜੋੜ ਦੇ ਹਵਾਈ ਹਮਲਿਆਂ ਵਿਚ 7 ਬੱਚਿਆਂ ਸਣੇ 16 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਅਤੇ ਇਕ ਡਾਕਟਰ ਨੇ ਇਹ ਜਾਣਕਾਰੀ ਮੀਡੀਆ ਨੂੰ ਦਿੱਤੀ। ਇਕ ਸਥਾਨਕ ਅਧਿਕਾਰੀ ਨੇ ਦੱਸਿਆ ਕਿ ਦਲੇਹ ਸੂਬੇ ਵਿਚ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗਠਜੋੜ ਦੇ ਹਵਾਈ ਹਮਲਿਆਂ ਵਿਚ ਔਰਤਾਂ ਅਤੇ ਬੱਚਿਆਂ ਸਣੇ 16 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 9 ਲੋਕ ਜ਼ਖਮੀ ਹੋ ਗਏ।

ਸੂਬੇ ਵਿਚ ਅਲ ਸੂਰਾ ਹਸਪਤਾਲ ਦੇ ਇਕ ਡਾਕਟਰ ਨੇ ਕਿਹਾ ਕਿ ਮ੍ਰਿਤਕਾਂ ਵਿਚ 7 ਬੱਚੇ ਅਤੇ ਚਾਰ ਔਰਤਾਂ ਸ਼ਾਮਲ ਹਨ। ਇਸ ਹਸਪਤਾਲ ਵਿਚ ਹਮਲੇ ਵਿਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਸਨ। ਈਰਾਨ ਹਮਾਇਤੀ ਹੂਤੀ ਬਾਗੀਆਂ ਨੇ ਯਮਨ ਦੇ ਲੋਕਾਂ 'ਤੇ ਲਗਾਤਾਰ ਹਮਲਿਆਂ ਲਈ ਸਾਊਦੀ ਅਗਵਾਈ ਵਾਲੇ ਗਠਜੋੜ ਦੀ ਨਿਖੇਧੀ ਕੀਤੀ ਹੈ। ਹਾਲਾਂਕਿ ਗਠਜੋੜ ਵਲੋਂ ਅਜੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।


Sunny Mehra

Content Editor

Related News