ਭੂਤਰੇ ਕੈਨੇਡੀਅਨ ਨੌਜਵਾਨ ਨੇ ਇੰਮੀਗ੍ਰੇਸ਼ਨ ਅਫਸਰ ਨਾਲ ਕੀਤੀ ਕੁੱਟਮਾਰ, ਭੇਜਿਆ ਵਾਪਸ

09/14/2019 3:41:29 PM

ਟੋਰਾਂਟੋ/ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ 'ਤੇ ਇਕ ਕੈਨੇਡੀਅਨ ਨਾਗਰਿਕ ਵਲੋਂ ਇੰਮੀਗ੍ਰੇਸ਼ਨ ਅਫਸਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਗਜ਼ਾਂ ਦੀ ਜਾਂਚ ਦੌਰਾਨ ਕੈਨੇਡੀਅਨ ਨੌਜਵਾਨ ਦੀ ਇੰਮੀਗ੍ਰੇਸ਼ਨ ਅਫਸਰ ਨਾਲ ਬਹਿਸ ਹੋਈ ਅਤੇ ਗੱਲ ਹੱਥੋਪਾਈ ਤੱਕ ਪੁੱਜ ਗਈ। ਨੌਜਵਾਨ ਨੂੰ ਹਵਾਈ ਅੱਡੇ ਤੋਂ ਹੀ ਵਾਪਸ ਭੇਜ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੈਨੇਡੀਅਨ ਨਾਗਰਿਕ ਲੁਫਥਾਂਸਾ ਏਅਰਲਾਈਨਜ਼ ਦੇ ਜਹਾਜ਼ ਰਾਹੀਂ ਮਿਊਨਿਖ ਤੋਂ ਦਿੱਲੀ ਹਵਾਈ ਅੱਡੇ 'ਤੇ ਪਹੁੰਚਿਆ ਸੀ ਅਤੇ ਨਿਯਮਾਂ ਮੁਤਾਬਕ ਕਿਸੇ ਵਿਦੇਸ਼ੀ ਨਾਗਰਿਕ ਲਈ ਲਾਜ਼ਮੀ ਹੈ ਕਿ ਉਹ ਹਵਾਈ ਅੱਡੇ ਤੋਂ ਬਾਹਰ ਜਾਣ ਵਾਸਤੇ ਇੰਮੀਗ੍ਰੇਸ਼ਨ ਵਿਭਾਗ ਦੀ ਪ੍ਰਵਾਨਗੀ ਲਵੇ।

ਸੂਤਰਾਂ ਨੇ ਦੱਸਿਆ ਕਿ ਵਿਦੇਸ਼ੀ ਨੌਜਵਾਨ ਦੇ ਕਾਗਜ਼ ਪੂਰੇ ਨਹੀਂ ਸਨ ਅਤੇ ਜਦੋਂ ਉਸ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਹ ਭੜਕ ਗਿਆ ਅਤੇ ਇੰਮੀਗ੍ਰੇਸ਼ਨ ਅਧਿਕਾਰੀ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਅਧਿਕਾਰੀਆਂ ਨੇ ਦਿੱਲੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਨੌਜਵਾਨਾਂ ਨੂੰ ਕੈਨੇਡਾ ਵਾਲੇ ਜਹਾਜ਼ ਵਿਚ ਬਿਠਾ ਦਿੱਤਾ। ਇਕ ਹੋਰ ਘਟਨਾ ਤਹਿਤ ਦੁਬਈ ਤੋਂ ਆਏ ਇਕ ਮੁਸਾਫਰ ਨੇ ਇੰਮੀਗ੍ਰੇਸ਼ਨ ਅਧਿਕਾਰੀਆਂ ਨਾਲ ਬਦਸਲੂਕੀ ਕੀਤੀ। ਅਧਿਕਾਰੀਆਂ ਨੇ ਉਸ ਨੂੰ ਤਸਵੀਰ ਖਿੱਚਣ ਲਈ ਟੋਪੀ ਉਤਾਰਣ ਵਾਸਤੇ ਕਿਹਾ ਸੀ।


Sunny Mehra

Content Editor

Related News