ਦੱਖਣੀ ਆਸਟਰੇਲੀਆ 'ਚ ਭਿਆਨਕ ਹਾਦਸੇ ਦੀ ਸ਼ਿਕਾਰ ਹੋਈ ਕਾਰ, ਨੌਜਵਾਨ ਦੀ ਮੌਤ

06/12/2017 12:01:43 PM

ਐਡੀਲੇਡ— ਦੱਖਣੀ ਆਸਟਰੇਲੀਆ ਦੇ ਸ਼ਹਿਰ ਐਡੀਲੇਡ 'ਚ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਦਰਅਸਲ ਐਤਵਾਰ ਦੀ ਰਾਤ ਨੂੰ ਇਕ ਕਾਰ ਐਡੀਲੇਡ 'ਚ ਦਰੱਖਤ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ। ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ ਅਤੇ ਕਾਰ 'ਚ ਸਵਾਰ 16 ਸਾਲਾ ਲੜਕੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। 
ਹਾਦਸਾ ਬੀਤੀ ਰਾਤ ਦੱਖਣੀ ਆਸਟਰੇਲੀਆ ਦੇ ਬੋਲੀਵਰ ਰੋਡ 'ਤੇ ਵਾਪਰਿਆ। ਐਮਰਜੈਂਸੀ ਸੇਵਾ ਅਧਿਕਾਰੀਆਂ ਨੂੰ ਫੋਨ 'ਤੇ ਹਾਦਸੇ ਦੀ ਸੂਚਨਾ ਦਿੱਤੀ ਗਈ, ਮੌਕੇ 'ਤੇ ਪੁੱਜੇ ਅਧਿਕਾਰੀਆਂ ਨੇ ਦੇਖਿਆ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ 16 ਸਾਲਾ ਲੜਕੀ ਗੰਭੀਰ ਰੂਪ ਨਾਲ ਜ਼ਖਮੀ ਪਈ ਸੀ। ਲੜਕੀ ਨੂੰ ਜ਼ਖਮੀ ਹਾਲਤ 'ਚ ਤੁਰੰਤ ਵੂਮੈਨ ਐਂਡ ਚਾਈਲਡ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।