ਰਾਸ਼ਟਰਪਤੀ ਯੂਨ ਸੁਕ ਯੇਓਲ ਨੂੰ ਅਹੁਦੇ ਤੋਂ ਹਟਾਉਣ ਬਾਰੇ ਤੁਰੰਤ ਕਾਰਵਾਈ ਦੀ ਅਪੀਲ
Sunday, Dec 15, 2024 - 03:44 PM (IST)
ਸਿਓਲ (ਪੋਸਟ ਬਿਊਰੋ)- ਦੱਖਣੀ ਕੋਰੀਆ ਦੇ ਵਿਰੋਧੀ ਧਿਰ ਦੇ ਨੇਤਾ ਨੇ ਐਤਵਾਰ ਨੂੰ ਅਦਾਲਤ ਨੂੰ ਰਾਸ਼ਟਰਪਤੀ ਯੂਨ ਸੁਕ ਯੇਓਲ ਨੂੰ ਅਹੁਦੇ ਤੋਂ ਹਟਾਉਣ ਬਾਰੇ ਜਲਦੀ ਫ਼ੈਸਲਾ ਲੈਣ ਦੀ ਅਪੀਲ ਕੀਤੀ। ਇਸ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਯੇਓਲ ਖ਼ਿਲਾਫ਼ ਮਹਾਦੋਸ਼ ਦੇ ਪ੍ਰਸਤਾਵ 'ਤੇ ਸੰਸਦ 'ਚ ਵੋਟਿੰਗ ਹੋਈ, ਜਿਸ ਦੇ ਸਮਰਥਨ 'ਚ 204 ਵੋਟਾਂ ਪਈਆਂ, ਜਦਕਿ ਇਸ ਦੇ ਖ਼ਿਲਾਫ਼ 85 ਵੋਟਾਂ ਪਈਆਂ।
ਇਨ੍ਹਾਂ ਘਟਨਾਵਾਂ ਵਿਚਕਾਰ ਰਾਸ਼ਟਰਪਤੀ ਦੇ ਤੌਰ 'ਤੇ ਯੂਨ ਦੀਆਂ ਸ਼ਕਤੀਆਂ ਉਦੋਂ ਤੱਕ ਮੁਅੱਤਲ ਰਹਿਣਗੀਆਂ, ਜਦੋਂ ਤੱਕ ਅਦਾਲਤ ਯੂਨ ਨੂੰ ਅਹੁਦੇ ਤੋਂ ਹਟਾਉਣ ਜਾਂ ਉਸ ਦੀਆਂ ਸ਼ਕਤੀਆਂ ਨੂੰ ਬਹਾਲ ਕਰਨ ਦਾ ਕੋਈ ਫ਼ੈਸਲਾ ਜਾਰੀ ਨਹੀਂ ਕਰਦੀ। ਅਦਾਲਤ ਕੋਲ ਇਹ ਫ਼ੈਸਲਾ ਕਰਨ ਲਈ 180 ਦਿਨ ਹਨ ਕਿ ਯੂਨ ਨੂੰ ਰਾਸ਼ਟਰਪਤੀ ਅਹੁਦੇ ਤੋਂ ਹਟਾਉਣਾ ਹੈ ਜਾਂ ਨਹੀਂ। ਜੇਕਰ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ 60 ਦਿਨਾਂ ਦੇ ਅੰਦਰ ਆਮ ਚੋਣਾਂ ਕਰਾਉਣੀਆਂ ਪੈਣਗੀਆਂ।
ਪੜ੍ਹੋ ਇਹ ਅਹਿਮ ਖ਼ਬਰ-Russia ਹੋਇਆ ਵੀਜ਼ਾ ਫ੍ਰੀ, ਭਾਰਤੀਆਂ ਦੀਆਂ ਮੌਜ਼ਾਂ ਹੀ ਮੌਜ਼ਾਂ
ਪ੍ਰਧਾਨ ਮੰਤਰੀ ਹਾਨ ਡਕ-ਸੂ ਨੇ ਸ਼ਨੀਵਾਰ ਦੇਰ ਰਾਤ ਰਾਸ਼ਟਰਪਤੀ ਅਹੁਦੇ ਦੀਆਂ ਸ਼ਕਤੀਆਂ ਸੰਭਾਲ ਲਈਆਂ। ਹਾਨ ਨੂੰ ਯੂਨ ਦੁਆਰਾ ਨਿਯੁਕਤ ਕੀਤਾ ਗਿਆ ਸੀ। ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਲੀ ਜਾਏ-ਮਯੁੰਗ ਨੇ ਐਤਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਹਫੜਾ-ਦਫੜੀ ਨੂੰ ਘੱਟ ਕਰਨ ਦਾ ਇੱਕੋ ਇੱਕ ਤਰੀਕਾ ਤੁਰੰਤ ਫ਼ੈਸਲਾ ਲੈਣਾ ਹੈ। ਲੀ ਨੇ ਇੱਕ ਰਾਸ਼ਟਰੀ ਪ੍ਰੀਸ਼ਦ ਦੇ ਗਠਨ ਦਾ ਵੀ ਪ੍ਰਸਤਾਵ ਦਿੱਤਾ ਜਿੱਥੇ ਸਰਕਾਰ ਅਤੇ ਰਾਸ਼ਟਰੀ ਅਸੈਂਬਲੀ ਵੱਖ-ਵੱਖ ਮਾਮਲਿਆਂ 'ਤੇ ਮਿਲ ਕੇ ਕੰਮ ਕਰ ਸਕਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।