ਮਨੀ ਲਾਂਡਰਿੰਗ ਮਾਮਲੇ ''ਚ ਸਾਬਕਾ ਪਾਕਿ ਰਾਸ਼ਟਰਪਤੀ ਜ਼ਰਦਾਰੀ, ਹੋਰਾਂ ਦੇ ਖਿਲਾਫ 7 ਜੁਲਾਈ ਨੂੰ ਹੋਣਗੇ ਦੋਸ਼ ਤੈਅ

Tuesday, Jun 23, 2020 - 07:29 PM (IST)

ਮਨੀ ਲਾਂਡਰਿੰਗ ਮਾਮਲੇ ''ਚ ਸਾਬਕਾ ਪਾਕਿ ਰਾਸ਼ਟਰਪਤੀ ਜ਼ਰਦਾਰੀ, ਹੋਰਾਂ ਦੇ ਖਿਲਾਫ 7 ਜੁਲਾਈ ਨੂੰ ਹੋਣਗੇ ਦੋਸ਼ ਤੈਅ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਤੇ ਹੋਰਾਂ ਖਿਲਾਫ 7 ਜੁਲਾਈ ਨੂੰ ਜਵਾਬਦੇਹੀ ਅਦਾਲਤ ਵਿਚ ਦੋਸ਼ ਤੈਅ ਕੀਤੇ ਜਾਣਗੇ। ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਆਜ਼ਮ ਖਾਨ ਨੇ ਮੰਗਲਵਾਰ ਨੂੰ ਕਿਹਾ ਕਿ ਜੇਲ ਵਿਚ ਬੰਦ ਦੋਸ਼ੀ ਵੀਡੀਓ ਕਾਨਫਰੰਸ ਦੇ ਰਾਹੀਂ ਸੁਣਵਾਈ ਵਿਚ ਹਿੱਸਾ ਲੈ ਸਕਦੇ ਹਨ ਜਦਕਿ ਹੋਰਾਂ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣਾ ਹੋਵੇਗਾ।

ਪਾਕਿਸਤਾਨ ਪੀਪਲਸ ਪਾਰਟੀ ਦੇ ਪ੍ਰਧਾਨ ਜ਼ਰਦਾਰੀ ਨੂੰ ਮਨੀ ਲਾਂਡਰਿੰਗ ਤੇ ਪਾਰਕ ਲੇਨ ਦੇ ਦੋ ਮਾਮਲਿਆਂ ਵਿਚ ਪਿਛਲੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ ਪਰ ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਸਾਬਕਾ ਰਾਸ਼ਟਰਪਤੀ ਨੇ ਆਪਣੇ ਖਿਲਾਫ ਸਾਰੇ ਦੋਸ਼ਾਂ ਨੂੰ ਖਾਰਿਜ ਕੀਤਾ ਹੈ ਤੇ ਕਿਹਾ ਹੈ ਕਿ ਦੋਸ਼ ਸਿਆਸਤ ਨਾਲ ਪ੍ਰੇਰਿਤ ਹਨ। ਸੰਘੀ ਜਾਂਚ ਏਜੰਸੀ ਨੇ 6 ਜੁਲਾਈ 2018 ਨੂੰ ਇਕ ਐੱਫ.ਆਈ.ਆਰ. ਦਰਜ ਕਰਦੇ ਹੋਏ ਦੋਸ਼ ਲਗਾਇਆ ਸੀ ਕਿ ਜਾਅਲੀ ਖਾਤੇ ਦੇ ਰਾਹੀਂ ਮਨੀ ਲਾਂਡਰਿੰਗ ਕੀਤੀ ਗਈ।


author

Baljit Singh

Content Editor

Related News