ਜ਼ੇਲੇਂਸਕੀ ਨੇ ਰੂਸ ਨਾਲ ਹੋਣ ਜਾ ਰਹੀ ਗੱਲਬਾਤ ਬਾਰੇ ਕੀਤਾ ਵਿਚਾਰ ਵਟਾਂਦਰਾ

Monday, Mar 28, 2022 - 11:47 AM (IST)

ਜ਼ੇਲੇਂਸਕੀ ਨੇ ਰੂਸ ਨਾਲ ਹੋਣ ਜਾ ਰਹੀ ਗੱਲਬਾਤ ਬਾਰੇ ਕੀਤਾ ਵਿਚਾਰ ਵਟਾਂਦਰਾ

ਲਵੀਵ (ਏ.ਪੀ.) ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਐਤਵਾਰ ਰਾਤ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਰਕੀ ਵਿਚ ਰੂਸ ਨਾਲ ਇਸ ਹਫ਼ਤੇ ਹੋਣ ਜਾ ਰਹੀ ਗੱਲਬਾਤ ਵਿਚ "ਯੂਕ੍ਰੇਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ" ਨੂੰ ਤਰਜੀਹ ਦੇ ਤੌਰ 'ਤੇ ਕੇਂਦਰਿਤ ਕੀਤਾ ਜਾਵੇਗਾ। ਜ਼ੇਲੇਂਸਕੀ ਨੇ ਕਿਹਾ ਕਿ ਅਸੀਂ ਬਿਨਾਂ ਦੇਰੀ ਕੀਤੇ ਸੱਚਮੁੱਚ ਸ਼ਾਂਤੀ ਚਾਹੁੰਦੇ ਹਾਂ। ਤੁਰਕੀ ਵਿੱਚ ਆਹਮੋ-ਸਾਹਮਣੇ ਗੱਲਬਾਤ ਇੱਕ ਮੌਕਾ ਅਤੇ ਲੋੜ ਹੈ। ਇਹ ਬੁਰਾ ਨਹੀਂ ਹੈ। ਦੇਖਦੇ ਹਾਂ ਕਿ ਇਸ ਦੇ ਕੀ ਨਤੀਜੇ ਨਿਕਲਦੇ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਚੀਨ ਦਾ ਵੱਡਾ ਕਦਮ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੀ ਵਧੀ ਚਿੰਤਾ

ਉਨ੍ਹਾਂ ਨੇ ਕਿਹਾ ਕਿ ਮੈਂ ਦੂਜੇ ਦੇਸ਼ਾਂ ਦੀਆਂ ਸੰਸਦਾਂ ਨੂੰ ਲਗਾਤਾਰ ਅਪੀਲ ਕਰਦਾ ਰਹਾਂਗਾ ਅਤੇ ਉਨ੍ਹਾਂ ਨੂੰ ਘੇਰਾਬੰਦੀ ਵਾਲੇ ਮਾਰੀਉਪੋਲ ਜਿਹੇ ਸ਼ਹਿਰਾਂ ਦੀ ਗੰਭੀਰ ਸਥਿਤੀ ਨੂੰ ਯਾਦ ਕਰਾਵਾਂਗਾ। ਯੂਕ੍ਰੇਨ ਦੀਆਂ ਹਥਿਆਰਬੰਦ ਫ਼ੌਜਾਂ ਦਾ ਧੰਨਵਾਦ ਕਰਦੇ ਹੋਏ ਜ਼ੇਲੇਂਸਕੀ ਨੇ ਕਿਹਾ ਕਿ ਉਹ ਕਬਜ਼ੇ ਕੀਤੇ ਸ਼ਹਿਰਾਂ ਨੂੰ ਵਾਪਸ ਲੈ ਰਹੇ ਹਨ ਅਤੇ "ਕੁਝ ਹਿੱਸਿਆਂ ਵਿੱਚ ਤਾਂ ਉਹ ਅੱਗੇ ਵਧ ਰਹੇ ਹਨ। ਇਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਜ਼ੇਲੇਂਸਕੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਨਿਰਪੱਖਤਾ ਅਤੇ ਨਾਟੋ ਤੋਂ ਬਾਹਰ ਰਹਿਣ ਲਈ ਸਹਿਮਤੀ ਦੇ ਮੁੱਦੇ 'ਤੇ, ਦੇਸ਼ ਤੋਂ ਰੂਸੀ ਫ਼ੌਜੀਆਂ ਦੀ ਵਾਪਸੀ ਦੇ ਬਾਅਦ ਯੂਕ੍ਰੇਨ ਦੇ ਵੋਟਰਾਂ ਨੂੰ ਦੇਸ਼ ਤੋਂ ਰੂਸੀ ਫ਼ੌਜਾਂ ਦੀ ਵਾਪਸੀ ਤੋਂ ਬਾਅਦ ਰਾਏਸ਼ੁਮਾਰੀ ਲਈ ਬੁਲਾਇਆ ਜਾਣਾ ਚਾਹੀਦਾ ਹੈ।


author

Vandana

Content Editor

Related News