ਇਟਲੀ ਤੋਂ ਲਗਾਤਾਰ ਪਹੁੰਚ ਰਹੀ ਹੈ ਹੜ੍ਹ ਪੀੜਤਾਂ ਲਈ ਆਰਥਿਕ ਮਦਦ
Monday, Aug 07, 2023 - 05:45 AM (IST)

ਮਿਲਾਨ (ਸਾਬੀ ਚੀਨੀਆ) : ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰਿਟੀ ਟਰੱਸਟ ਇਟਲੀ ਵੱਲੋਂ ਸਥਾਨਕ ਭਾਰਤੀਆ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਭੇਜੀ ਜਾ ਰਹੀ ਹੈ । ਜਗ ਬਾਣੀ ਨਾਲ ਗੱਲਬਾਤ ਕਰਦਿਆਂ ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਪੰਜਾਬ ਵਿਚ ਆਏ ਹੜ੍ਹਾਂ ਨੂੰ ਦੇਖਦਿਆਂ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਦੇ ਲੋਕਾਂ ਲਈ ਰਾਸ਼ਨ ਅਤੇ ਪਸ਼ੂਆਂ ਦੇ ਚਾਰੇ ਨੂੰ ਜ਼ਰੂਰਤਮੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਜਿਸ ਵਿਚ ਸੰਸਥਾ ਦੀਆਂ ਵੱਖ-ਵੱਖ ਟੀਮਾਂ ਕਾਰਜਾਂ ਵਿਚ ਜੁਟੀਆਂ ਹੋਈਆਂ ਹਨ।
ਇਹ ਖ਼ਬਰ ਵੀ ਪੜ੍ਹੋ : Breaking: ਜਲੰਧਰ ’ਚ ਦੇਰ ਰਾਤ ਚੱਲੀਆਂ ਤਾਬੜਤੋੜ ਗੋਲ਼ੀਆਂ
ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤਾਂ ਲਈ ਇਹ ਸੇਵਾ ਪਿਛਲੇ 15 ਦਿਨਾਂ ਤੋਂ ਲਗਾਤਾਰ ਚੱਲ ਰਹੀ ਹੈ। ਸੰਸਥਾ ਦੇ ਮੈਂਬਰਾਂ ਨੇ ਅੱਗੇ ਦੱਸਿਆ ਕਿ ਪੰਜਾਬ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਨਾਲ ਫੋਨ ਜਾਂ ਸੋਸ਼ਲ ਮੀਡੀਏ ਜ਼ਰੀਏ ਸੰਪਰਕ ਕਰ ਸਕਦੇ ਹਨ। ਉਨ੍ਹਾਂ ਟਰੱਸਟ ਦੇ ਸਮੂਹ ਮੈਂਬਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਦਸਵੰਧ ਸਦਕਾ ਇਹ ਸਾਰੇ ਕਾਰਜ ਪੂਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਗੇ ਵੀ ਟਰੱਸਟ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਦਾ ਰਹੇਗਾ।