ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਯਾਦ ''ਚ 3 ਰੋਜ਼ਾ ਸਮਾਗਮ 9 ਤੋਂ 11 ਤੱਕ
06/09/2023 1:53:51 AM

ਮਿਲਾਨ/ਇਟਲੀ (ਸਾਬੀ ਚੀਨੀਆ) : ਸਿੱਖ ਕੌਮ ਦੇ ਮਹਾਨ ਯੋਧੇ ਬ੍ਰਹਮ ਗਿਆਨੀ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ 3 ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਇਟਲੀ ਵਿਖੇ ਆਰੰਭ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਫਰਾਂਸ : ਪਾਰਕ 'ਚ ਖੇਡ ਰਹੇ ਬੱਚਿਆਂ 'ਤੇ ਚਾਕੂ ਨਾਲ ਹਮਲਾ, 9 ਜ਼ਖਮੀ, ਹਮਲਾਵਰ ਗ੍ਰਿਫ਼ਤਾਰ
ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਨ੍ਹਾਂ ਸ਼ਹੀਦੀ ਸਮਾਗਮਾਂ ਦੌਰਾਨ ਜਿੱਥੇ ਤਿੰਨੇ ਦਿਨ ਗੁਰਬਾਣੀ ਦੇ ਪ੍ਰਵਾਹ ਚੱਲਣਗੇ, ਉਥੇ ਸੰਗਤਾਂ ਦੂਰ-ਦੁਰਾਡਿਓਂ ਪਹੁੰਚ ਕੇ ਨਤਮਸਤਕ ਹੁੰਦਿਆਂ ਬਾਬਾ ਬੀਰ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ। 9,10 ਤੇ 11 ਜੂਨ ਨੂੰ ਕਰਵਾਏ ਜਾਣ ਵਾਲੇ ਸਮਾਗਮਾਂ 'ਚ 11 ਜੂਨ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਦੁਆਰਾ ਆਈਆਂ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਅਫਗਾਨਿਸਤਾਨ 'ਚ ਪ੍ਰੋਗਰਾਮ ਦੌਰਾਨ ਬੰਬ ਧਮਾਕਾ, 12 ਲੋਕਾਂ ਦੀ ਮੌਤ, 30 ਜ਼ਖਮੀ
ਦੱਸਣਯੋਗ ਹੈ ਕਿ ਬਾਬਾ ਬੀਰ ਸਿੰਘ ਜੀ ਦੀ ਯਾਦ 'ਚ ਕਪੂਰਥਲਾ ਦੇ ਪਿੰਡ ਠੱਟਾ ਨਵਾਂ ਤੇ ਪੁਰਾਣਾ ਵਿਖੇ 27 ਵਿਸਾਖ ਵਾਲੇ ਦਿਨ ਬੜਾ ਭਾਰੀ ਜੋੜ ਮੇਲਾ ਲੱਗਦਾ ਹੈ। ਇਸੇ ਹੀ ਤਰ੍ਹਾਂ ਇਟਲੀ 'ਚ ਰਹਿਣ ਵਾਲੀਆਂ ਸੰਗਤਾਂ ਵੱਲੋਂ ਬਾਬਾ ਬੀਰ ਸਿੰਘ ਦੇ ਦਿਹਾੜੇ ਨੂੰ ਹਰ ਸਾਲ ਬੜੇ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।