ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਟਲੀ ਪੁਨਤੀਨੀਆ ਵਿਖੇ ਨਗਰ ਕੀਰਤਨ 26 ਨੂੰ
Monday, Nov 20, 2023 - 05:42 AM (IST)
ਮਿਲਾਨ ਇਟਲੀ (ਸਾਬੀ ਚੀਨੀਆ): ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਟਲੀ ਦੇ ਵੱਖ-ਵੱਖ ਹਿੱਸਿਆਂ ਵਿਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ। ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਦੁਆਰਾ ਵੀ ਇਟਲੀ ਦੇ ਸ਼ਹਿਰ ਪੁਨਤੀਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ 26 ਨਵੰਬਰ ਨੂੰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - World Cup 2023: ਭਾਰਤੀ ਟੀਮ ਨੇ ਮੁੜ ਦੁਹਰਾਈਆਂ 2003 ਵਾਲੀਆਂ ਗਲਤੀਆਂ, ਫਿਰ ਭਾਰੀ ਪਏ ਕੰਗਾਰੂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਪੁਨਤੀਨੀਆ ਵਿਖੇ ਨਗਰ ਕੀਰਤਨ 26 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਜਾ ਰਹੇ ਨਗਰ ਕੀਰਤਨ ਦੀ ਆਰੰਭਤਾ ਪਿਆਸਾ ਕੈਂਡੀ ਤੋਂ ਦੁਪਹਿਰ 1 ਵਜੇ ਹੋਵੇਗੀ। ਨਗਰ ਕੀਰਤਨ ਪੁਨਤੀਨੀਆ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਪਿਆਸਾ ਕੈਂਡੀ ਵਿਖੇ ਸਮਾਪਤ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦੀ ਸਖ਼ਤੀ, 932 FIR ਦਰਜ, 1.67 ਕਰੋੜ ਰੁਪਏ ਦਾ ਕੀਤਾ ਜੁਰਮਾਨਾ
ਨਗਰ ਕੀਰਤਨ ਮੌਕੇ ਗੱਤਕੇ ਵਾਲੇ ਸਿਘਾਂ ਵੱਲੋਂ ਜੌਹਰ ਦਿਖਾਏ ਜਾਣਗੇ। ਰਾਗੀ ਢਾਡੀ ਨਗਰ ਕੀਰਤਨ ਵਿਚ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣਗੇ। ਪ੍ਰਬੰਧਕ ਕਮੇਟੀ ਨੇ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਨਗਰ ਕੀਰਤਨ ਵਿਚ ਸ਼ਾਮਲ ਹੋਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਜਾਣਕਾਰੀ ਦੇਣ ਵਾਲਿਆਂ ਵਿਚ ਜਗਜੀਤ ਸਿੰਘ ਮੱਲੀ, ਕਰਮਜੀਤ ਸਿੰਘ ਨਾਗਰੀ, ਸੈਕਟਰੀ ਕਰਨਵੀਰ ਸਿੰਘ, ਗੁਰਦੀਪ ਸਿੰਘ, ਜਸਵੰਤ ਸਿੰਘ, ਬਾਬਾ ਹਰਪਾਲ ਸਿੰਘ, ਜਤਿੰਦਰ ਸਿੰਘ, ਇੰਦਰਜੀਤ ਸਿੰਘ, ਮੇਜਰ ਸਿੰਘ ਰੇਸ਼ਮ, ਬਚਿੱਤਰ ਸਿੰਘ, ਪਾਲ ਕਾਲਾ, ਤੇਜਾ ਸਿੰਘ, ਖੁਸ਼ਕਰਨ ਸਿੰਘ ਲੱਖਾ ਆਦਿ ਹਾਜ਼ਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8