ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ ਵੱਲੋਂ 1 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

Wednesday, Sep 13, 2023 - 01:59 AM (IST)

ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ ਵੱਲੋਂ 1 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਰੋਮ/ਇਟਲੀ (ਕੈਂਥ) : ਜੁਗੋ-ਜੁੱਗ ਅਟੱਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਦੁਨੀਆ ਭਰ ਵਿੱਚ ਰਹਿੰਦੀਆਂ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਤੇ ਭਗਤੀ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਸਬੰਧੀ ਵਿਸ਼ਾਲ ਧਾਰਮਿਕ ਸਮਾਗਮ ਤੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸੇ ਲੜੀ ਤਹਿਤ ਇਟਲੀ ਵਿੱਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 1 ਅਕਤੂਬਰ 2023 ਦਿਨ ਐਤਵਾਰ ਨੂੰ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਸਜਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : OMG! ਪੰਜਾਬ, ਚੰਡੀਗੜ੍ਹ ’ਚੋਂ ਹਰ ਮਹੀਨੇ ਚੋਰੀ ਹੋ ਜਾਂਦੇ ਹਨ ਡੇਢ ਕਰੋੜ ਦੇ ਮੋਬਾਇਲ, ਜਾਣੋ ਪੂਰੇ ਦੇਸ਼ ਦੇ ਅੰਕੜੇ

ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਨੇ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮਾਗਮ ਮੌਕੇ 30 ਸਤੰਬਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਵੇਗੀ ਤੇ ਭੋਗ 1 ਅਕਤੂਬਰ ਦਿਨ ਐਤਵਾਰ 10:30ਵਜੇ ਪਾਏ ਜਾਣਗੇ। ਉਪਰੰਤ ਬਾਅਦ ਦੁਪਹਿਰ 12:30ਵਜੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਕਿ ਸ਼ਹਿਰ ਦੀਆਂ ਵੱਖ-ਵੱਖ ਗਲੀਆਂ 'ਚੋਂ ਹੁੰਦਾ ਹੋਇਆ ਸ਼ਹਿਰ ਦੇ ਰੇਲਵੇ ਸਟੇਸ਼ਨ ਦੀ ਪਾਰਕਿੰਗ (ਪਿਆਸਾ ਸਟੇਸ਼ਨ ਵਾਲਾ) 'ਚ ਪਹੁੰਚੇਗਾ, ਜਿੱਥੇ ਨਗਰ ਕੀਰਤਨ ਦਾ ਪੜਾਅ ਹੋਵੇਗਾ।

ਇਹ ਵੀ ਪੜ੍ਹੋ : Apple Event 2023: ਕੰਪਨੀ ਨੇ ਲਾਂਚ ਕੀਤੀਆਂ 2 ਸ਼ਾਨਦਾਰ ਸਮਾਰਟਵਾਚ, ਜਾਣੋ ਕੀ ਹਨ ਫੀਚਰਸ ਅਤੇ ਕੀਮਤ

ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਥਾਵਾਚਕ ਦਰਬਾਰ ਵਿੱਚ ਭਰਵੀਂ ਹਾਜ਼ਰੀ ਲਗਵਾਉਣਗੇ। ਇਸ ਮੌਕੇ ਪੰਜਾਬ ਤੋਂ ਯੂਰਪ ਦੌਰੇ 'ਤੇ ਆਏ ਹੋਏ ਭਾਈ ਜਤਿੰਦਰ ਸਿੰਘ ਨੂਰਪੂਰੀ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਹਾਜ਼ਰੀਆ ਭਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News