ਰਾਹੁਲ ਗਾਂਧੀ ਵੱਲੋਂ ਓਵਰਸੀਜ਼ ਕਾਂਗਰਸ ਇਟਲੀ ਦੇ ਪ੍ਰਧਾਨ ਕਰਮਜੀਤ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ
Tuesday, Dec 05, 2023 - 02:17 AM (IST)

ਮਿਲਾਨ/ਇਟਲੀ (ਸਾਬੀ ਚੀਨੀਆ) : ਪਿਛਲੇ 2 ਦਹਾਕਿਆਂ ਤੋਂ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦੇ ਪ੍ਰਧਾਨ ਰਹੇ ਸਵ. ਕਰਮਜੀਤ ਸਿੰਘ ਢਿੱਲੋਂ ਦੀ ਮੌਤ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਰਹੇ ਰਾਹੁਲ ਗਾਂਧੀ ਨੇ ਇਕ ਪੱਤਰ ਰਾਹੀਂ ਸਵ. ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਰਮਜੀਤ ਸਿੰਘ ਢਿੱਲੋਂ ਦੀ ਪਤਨੀ ਸ਼੍ਰੀਮਤੀ ਇੰਦਰਜੀਤ ਕੌਰ ਦੇ ਨਾਂ ਲਿਖੇ ਖ਼ਤ 'ਚ ਕਿਹਾ ਕਿ ਮੈਂ ਤੁਹਾਡੇ ਪਤੀ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਅਸੀਂ ਆਪਣੇ ਕਾਂਗਰਸੀ ਪਰਿਵਾਰ ਦੇ ਇਕ ਕੀਮਤੀ ਮੈਂਬਰ ਨੂੰ ਗੁਆ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮੋਸਟ ਵਾਂਟੇਡ ਖ਼ਾਲਿਸਤਾਨੀ ਆਗੂ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ 'ਚ ਮੌਤ
ਰਾਹੁਲ ਨੇ ਲਿਖਿਆ ਕਿ ਇਟਲੀ 'ਚ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਵਜੋਂ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਕ ਇਮਾਨਦਾਰ ਤੇ ਸੂਝਵਾਨ ਆਗੂ ਨੂੰ ਖੋਹਣ ਦੀ ਸੂਰਤ 'ਚ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਾ ਹਾਂ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਇਸ ਘੜੀ ਵਿੱਚ ਤੁਹਾਡੇ ਅਤੇ ਤੁਹਾਡੇ ਪਰਿਵਾਰ ਦੇ ਨਾਲ ਹਨ।