ਸਪੇਨ ਦੀ ਸੰਗਤ ਵੱਲੋਂ ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਜਥੇ ਦਾ ਸੋਨੇ ਦੇ ਮੈਡਲ ਨਾਲ ਸਨਮਾਨ
Tuesday, Jun 02, 2026 - 07:31 PM (IST)
ਮਿਲਾਨ (ਇਟਲੀ) (ਸਾਬੀ ਚੀਨੀਆ) : ਸਪੇਨ ਦੀ ਸਿੱਖ ਸੰਗਤ ਵੱਲੋਂ ਪ੍ਰਸਿੱਧ ਢਾਡੀ ਜਥੇਦਾਰ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਨੂੰ ਗੁਰਮਤਿ ਪ੍ਰਚਾਰ, ਢਾਡੀ ਕਲਾ ਅਤੇ ਪੰਥਕ ਸੇਵਾਵਾਂ ਦੇ ਮੱਦੇਨਜ਼ਰ ਵਿਸ਼ੇਸ਼ ਤੌਰ ‘ਤੇ ਸੋਨੇ ਦੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਗੁਰਦੁਆਰਾ ਗੁ੍ਰੂ ਨਾਨਕ ਸਿੰਘ ਸਭਾ ਐਂਗਲੇਸ਼ ਜਰੋਨਾ ਸਪੇਨ ਵਿਖੇ ਡੱਬ ਟਰੈਵਲਸ ਵਾਲੇ ਵੀਰਾਂ ਵੱਲੋਂ ਸੋਨੇ ਦੇ ਕੈਂਠੇ ਨਾਲ ਸਨਮਾਨ ਤੇ ਪ੍ਰਤਾਪ ਸਿੰਘ ਮੋਮੀ ਯੂਕੇ ਵੱਲੋਂ 25000 ਦੀ ਨਕਦ ਰਾਸ਼ੀ ਵੀ ਭੇਟ ਕੀਤੀ ਗਈ।
ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਜਥੇ ਨੇ ਗੁਰੂ ਸਾਹਿਬਾਨ ਦੀ ਮਹਿਮਾ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਨੂੰ ਸੰਗਤ ਵੱਲੋਂ ਭਰਪੂਰ ਸ਼ਲਾਘਾ ਮਿਲੀ। ਸਮਾਗਮ ਦੇ ਪ੍ਰਬੰਧਕਾਂ ਅਤੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦਾ ਜੱਥਾ ਲੰਬੇ ਸਮੇਂ ਤੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਦੇ ਪ੍ਰਚਾਰ-ਪ੍ਰਸਾਰ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਜਥੇ ਨੂੰ ਸੋਨੇ ਦੇ ਮੈਡਲ ਅਤੇ ਸਿਰੋਪਾਓ ਭੇਟ ਕੀਤੇ ਗਏ।
ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਨੇ ਸਪੇਨ ਦੀ ਸੰਗਤ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਪੂਰੇ ਜੱਥੇ ਅਤੇ ਗੁਰੂ ਘਰ ਦੀ ਸੇਵਾ ਨਾਲ ਜੁੜੇ ਸਾਰੇ ਸੇਵਾਦਾਰਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਭਵਿੱਖ 'ਚ ਵੀ ਗੁਰਮਤਿ ਪ੍ਰਚਾਰ ਅਤੇ ਪੰਥਕ ਸੇਵਾ ਨੂੰ ਹੋਰ ਸਮਰਪਣ ਨਾਲ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ। ਸਮਾਗਮ ਦੇ ਅੰਤ 'ਚ ਸੰਗਤਾਂ ਨੇ ਜਥੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਇਸੇ ਤਰ੍ਹਾਂ ਪੰਥ ਦੀ ਸੇਵਾ ਕਰਨ ਦੀ ਹਿੰਮਤ ਤੇ ਬਲ ਬਖਸ਼ਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
