ਇਟਲੀ ਲੇਨੋ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਦਿਹਾੜਾ
Wednesday, Dec 06, 2023 - 05:57 AM (IST)

ਮਿਲਾਨ ਇਟਲੀ (ਸਾਬੀ ਚੀਨੀਆ): ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਵਿਖੇ ਵੀ ਸਮੁੱਚੀਆ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ" ਦੇ ਸੇਵਾਦਾਰਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ ਗਏ ਸਨ ਪਾਠ ਦੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਬੀਬੀ ਕੁਲਵੀਰ ਕੌਰ ਜਲੰਧਰ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਜੋੜਿਆ।
ਇਹ ਖ਼ਬਰ ਵੀ ਪੜ੍ਹੋ - ਇਸ਼ਕ 'ਚ ਅੰਨ੍ਹੀ ਮਾਂ ਬਣੀ ਧੀ ਦੀ ਮੌਤ ਦੀ ਵਜ੍ਹਾ! 2 ਸਾਲਾ ਮਾਸੂਮ ਨੇ ਭੇਤਭਰੀ ਹਾਲਤ 'ਚ ਤੋੜਿਆ ਦਮ
ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ ਵੱਲੋਂ ਅਨੇਕਾਂ ਪ੍ਰਕਾਰ ਦੇ ਸਟਾਲ ਲਗਾਏ ਗਏ । ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆ। ਸਮਾਗਮ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੁ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਟਲੀ ਦੇ ਸੇਵਾਦਾਰਾਂ ਵੱਲੋਂ ਸਮੁਚੀ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਦੀਆ ਸਿੱਖਿਆਵਾਂ, ਸਿਧਾਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਲਈ ਕਿਹਾ ਟਰੱਸਟ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਹ ਟਰੱਸਟ ਪਿਛਲੇ 5 ਸਾਲਾਂ ਤੋਂ ਲੋੜਵੰਦਾਂ ਦੀ ਸੇਵਾ ਕਰ ਰਿਹਾ ਹੈ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਏ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8