ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 25 ਅਕਤੂਬਰ

Saturday, Oct 24, 2026 - 08:40 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 25 ਅਕਤੂਬਰ

ਇਟਲੀ (ਕੈਂਥ)- ਇੰਨ੍ਹੀਂ ਦਿਨੀਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਪੂਰੀ ਦੁਨੀਆਂ ਵਿੱਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸਾਹ ਸਹਿਤ ਉਲੀਕੇ ਜਾ ਰਹੇ ਹਨ। ਇਸੇ ਹੀ ਲੜੀ ਤਹਿਤ ਉੱਤਰੀ ਇਟਲੀ ਦੇ ਪਾਰਮਾ ਸ਼ਹਿਰ ਵਿਖੇ ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ 25 ਅਕਤੂਬਰ ਦਿਨ ਐਤਵਾਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰ ਦੇ ਦੀਵਾਨ ਸੱਜਣਗੇ ਅਤੇ ਅਰਦਾਸ ਬੇਨਤੀ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਸਵੇਰੇ ਤਕਰੀਬਨ 11.00 ਵਜੇ ਗੁਰਦੁਆਰਾ ਸਾਹਿਬ ਤੋਂ ਹੋਵੇਗੀ। 

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਹੋ ਕੇ ਸੰਗਤਾਂ ਨੂੰ ਦਰਸ਼ਨ ਦੇਣਗੇ ਅਤੇ ਉਹਨਾਂ ਦੀ ਰਹਿਨੁਮਾਈ ਹੇਠ ਪੰਜ ਪਿਆਰੇ ਸਿੰਘ ਸਾਹਿਬਾਨ ਅਤੇ ਨਿਸ਼ਾਨਚੀ ਸਿੰਘ ਨਗਰ ਕੀਰਤਨ ਦੀ ਅਗਵਾਈ ਕਰਨਗੇ। ਪਿੱਛੇ ਪਿੱਛੇ ਸੰਗਤਾਂ ਗੁਰੂ ਜਸ ਕਰਨਗੀਆਂ। ਇਸ ਮੌਕੇ ਵੱਖ ਵੱਖ ਰਾਗੀ,ਢਾਡੀ ਅਤੇ ਕਵੀਸ਼ਰੀ ਜਥੇ ਹਾਜ਼ਰੀ ਭਰਨਗੇ ਅਤੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗਤਕਾ ਅਖਾੜਾ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਜਾਣਗੇ। ਨਗਰ ਕੀਰਤਨ ਦੀ ਸੰਪੂਰਨਤਾ ਲਗਭਗ 3.30 ਵਜੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਟਲੀ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਹੈ ਕਿ ਵੱਧ ਚੜ੍ਹ ਕੇ ਪਰਿਵਾਰਾਂ ਸਮੇਤ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਸਮੂਹ ਸੰਗਤਾਂ ਲਈ ਗੁਰੂ ਸਾਹਿਬ ਜੀ ਵੱਲੋਂ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।


author

Anmol Tagra

Content Editor

Related News