ਲਵੀਨੀਓ (ਰੋਮ) ਵਿਖੇ 26 ਨਵੰਬਰ ਨੂੰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ
Tuesday, Nov 21, 2023 - 05:03 AM (IST)

ਰੋਮ (ਕੈਂਥ): ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀਆਂ ਦੀ ਵੱਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ੍ਰੀ ਸਨਾਤਨ ਧਰਮ ਮੰਦਿਰ ਵਿਖੇ 26 ਨਵੰਬਰ ਦਿਨ ਐਤਵਾਰ ਨੂੰ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਦਲਵੀਰ ਭੱਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮਾਗਮ ਸਬੰਧੀ ਤਿਆਰੀਆਂ ਬਹੁਤ ਹੀ ਜ਼ੋਰਾਂ ਨਾਲ ਚੱਲ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - World Cup Final ਮਗਰੋਂ ਗੁਰਪਤਵੰਤ ਪੰਨੂ ਦਾ ਐਲਾਨ, ਇਸ ਆਸਟ੍ਰੇਲੀਆਈ ਨੂੰ ਦੇਵੇਗਾ ਲੱਖਾਂ ਦਾ ਇਨਾਮ
ਉਨ੍ਹਾਂ ਦੱਸਿਆ ਕਿ ਬਾਲਜੋਗੀ ਬਾਬਾ ਪ੍ਰਗਟ ਨਾਥ ਜੀ ਭਾਰਤ ਤੋਂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ਜੋ ਕਿ ਅੱਜ-ਕੱਲ੍ਹ ਆਪਣੀ 12ਵੀਂ ਯੂਰਪ ਫੇਰੀ ਉੱਤੇ ਹਨ। ਇਸ ਮੌਕੇ ਯੋਗ ਵਸ਼ਿਸ਼ਟ ਦੇ ਪਾਠ ਦੇ ਭੋਗ ਉਪੰਰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਮਹਿਮਾ ਦਾ ਉਚਾਰਣ ਕੀਤਾ ਜਾਵੇਗਾ। ਦਲਵੀਰ ਭੱਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ। ਇਸ ਸਮਾਗਮ ਵਿਚ ਸੰਗਤਾਂ ਵੱਧ ਚੜ੍ਹ ਕੇ ਮੰਦਿਰ ਵਿਖੇ ਪਹੁੰਚ ਕਰਨ ਅਤੇ ਭਗਵਾਨ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8