30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ

Sunday, Mar 01, 2026 - 07:47 PM (IST)

30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ

ਜਲੰਧਰ (ਕੁੰਦਨ/ਪੰਕਜ) : ਜਲੰਧਰ ਪੁਲਸ ਕਮਿਸ਼ਨਰ ਧਰਮਪ੍ਰੀਤ ਕੌਰ ਅਤੇ ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੀ.ਆਈ.ਏ. (CIA) ਸਟਾਫ਼ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਭਾਰੀ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ।

ਪੁਲਸ ਵੱਲੋਂ ਫੜੇ ਗਏ ਮੁਲਜ਼ਮਾਂ ਦੀ ਪਛਾਣ ਰੋਹਨਪ੍ਰੀਤ ਅਤੇ ਕੁੰਦਨ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 30 ਗ੍ਰਾਮ ਹੈਰੋਇਨ ਅਤੇ 4 ਲੱਖ 30 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News