ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ
05/26/2023 6:41:34 PM

ਜਲੰਧਰ (ਰਮਨ)-ਥਾਣਾ ਡਵੀਜ਼ਨ ਨੰਬਰ 8 ਅਧੀਨ ਪੈਂਦੇ ਰੇਰੂ ਪਿੰਡ ’ਚ ਇਕ ਕੂੜਾ ਚੁੱਕਣ ਵਾਲੇ ਵਿਅਕਤੀ ਨੂਰ ਆਲਮ ਨੂੰ ਪਿੰਡ ਦੇ ਹੀ ਇਕ ਨੌਜਵਾਨ ਨੇ ਤਲਵਾਰ ਨਾਲ ਵੱਢ ਦਿੱਤਾ, ਜਿਸ ’ਚ ਉਸ ਦਾ ਹੱਥ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਥਾਣਾ 8 ਦੇ ਸਬ-ਇੰਸਪੈਕਟਰ ਸੁਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।