ਕੁਲਦੀਪ ਧਾਲੀਵਾਲ ਦਾ ਕੇਂਦਰ 'ਤੇ ਸਿਆਸੀ ਹਮਲਾ, ਕਿਹਾ-'ਆਪ' ਕਿਸਾਨ ਪੱਖੀ ਸਰਕਾਰ, ਭਾਜਪਾ ਨੇ ਕੀਤਾ ਧੋਖਾ

Thursday, Jan 26, 2023 - 10:34 AM (IST)

ਕੁਲਦੀਪ ਧਾਲੀਵਾਲ ਦਾ ਕੇਂਦਰ 'ਤੇ ਸਿਆਸੀ ਹਮਲਾ, ਕਿਹਾ-'ਆਪ' ਕਿਸਾਨ ਪੱਖੀ ਸਰਕਾਰ, ਭਾਜਪਾ ਨੇ ਕੀਤਾ ਧੋਖਾ

ਜਲੰਧਰ (ਧਵਨ) : ਪੰਜਾਬ ਦੇ ਖੇਤੀਬਾੜੀ, ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਬੋਲਦੇ ਹੋਏ ਇਲਜ਼ਾਮ ਲਾਇਆ ਕਿ ਉਹ ਕਿਸਾਨਾਂ ਤੋਂ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਕੁਲਦੀਪ ਧਾਲੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ ਭਾਵੇਂ 372 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ ਪਰ ਉਹ ਹੁਣ ਵੀ ਪੰਜਾਬ ਨਾਲੋਂ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣਾ ਜਾਣਦੇ ਹਾਂ। ਧਾਲੀਵਾਲ ਨੇ ਕਿਹਾ ਕਿ ਭਾਜਪਾ ਵਾਂਗ ਅਸੀਂ ਕਦੇ ਵੀ ਕਿਸਾਨਾਂ ਨੂੰ ਧੋਖਾ ਨਹੀਂ ਦਿੰਦੇ ਹਾਂ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾ ਚੁੱਕੀ ਹੈ।

ਇਹ ਵੀ ਪੜ੍ਹੋ : 'ਆਪ' ਨੂੰ ਯਾਦ ਆਏ ਪੁਰਾਣੇ ਵਰਕਰ, ਅਸੈਂਬਲੀ ਪਰਸਨ ਆਫ ਕੰਟੈਕਟ ਲਗਾਉਣ ਦਾ ਪਲਾਨ ਤਿਆਰ

ਪੰਜਾਬ ’ਚ ਗੰਨੇ ਦੀ ਕੀਮਤ ਇਸ ਵੇਲੇ ਦੇਸ਼ ’ਚ ਸਭ ਤੋਂ ਵੱਧ ਹੈ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਨੇ ਹੀ ਧੋਖਾ ਦਿੱਤਾ ਹੈ। ਪਹਿਲਾਂ ਭਾਜਪਾ ਨੇ ਖੇਤੀਬਾੜੀ ਕਾਨੂੰਨ ਬਣਾਏ ਸਨ, ਜੋ ਕਿਸਾਨਾਂ ਦੇ ਖ਼ਿਲਾਫ਼ ਸਨ, ਜਿਸ ਕਾਰਨ ਕਿਸਾਨਾਂ ਨੂੰ ਸੜਕਾਂ ’ਤੇ ਉਤਰਨਾ ਪਿਆ ਸੀ।ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਸਾਰੇ ਮਸਲਿਆਂ ਨੂੰ ਹੱਲ ਕੀਤਾ ਹੈ। ਪਹਿਲੀ ਵਾਰ ਸੂਬੇ ’ਚ ਮੂੰਗੀ ਦੀ ਬਿਜਾਈ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਤੋਂ ਵੱਖ ਕੀਤਾ ਗਿਆ ਤਾਂ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- 'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ ਅਤੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਸਾਨਾਂ ਦੇ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ’ਤੇ ਮਾਣ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ’ਚ ‘ਆਪ’ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਕੋਈ ਵੀ ਪਹਿਲੀ ਸਰਕਾਰ ਇਹ ਕੰਮ ਨਹੀਂ ਕਰ ਸਕੀ।

ਇਹ ਵੀ ਪੜ੍ਹੋ- ਕੀ ਖੰਘ 'ਚ ਬੱਚੇ ਨੂੰ ਰਮ ਜਾਂ ਬਰਾਂਡੀ ਦੇਣੀ ਚਾਹੀਦੀ ਹੈ ? ਜਾਣੋ WHO ਦਾ ਹੈਰਾਨੀਜਨਕ ਖ਼ੁਲਾਸਾ

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News