'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ

Thursday, Jan 19, 2023 - 05:38 PM (IST)

'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ

ਜਲੰਧਰ (ਨਰਿੰਦਰ ਮੋਹਨ) : ਪੰਜਾਬ ਦੀ ਅਫ਼ਸਰਸ਼ਾਹੀ ਵੱਲੋਂ ਚੁਣੇ ਹੋਏ ਜਨ-ਪ੍ਰਤੀਨਿਧੀਆਂ ਦੀ ਸੁਣਵਾਈ ਨਾ ਕਰਨ ਵਿਰੁੱਧ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਸੁਣਵਾਈ ਮੁਕੰਮਲ ਹੋ ਗਈ ਹੈ। ਮਾਮਲਾ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦਾ ਹੈ, ਜਿੱਥੋਂ ਆਮ ਆਦਮੀ ਪਾਰਟੀ ਦੀ ਨੌਜਵਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਡੀ. ਐੱਸ. ਪੀ. ਦੀ ਸ਼ਿਕਾਇਤ ਕੀਤੀ ਸੀ ਕਿ ਡੀ. ਐੱਸ. ਪੀ. ਨਾ ਤਾਂ ਉਨ੍ਹਾਂ ਦੀ ਪ੍ਰਵਾਹ ਕਰਦਾ ਹੈ, ਨਾ ਹੀ ਉਨ੍ਹਾਂ ਦਾ ਫੋਨ ਚੁੱਕਦਾ ਹੈ। ਇਸੇ ਤਰ੍ਹਾਂ ਰਾਮਪੁਰਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਨੇ ਵੀ ਸ਼ਿਕਾਇਤ ਕੀਤੀ ਸੀ ਕਿ ਸਿੰਚਾਈ ਵਿਭਾਗ ਦਾ ਐੱਸ. ਡੀ. ਓ. ਉਨ੍ਹਾਂ ਦੀ ਪ੍ਰਵਾਹ ਨਹੀਂ ਕਰਦਾ।

ਇਹ ਵੀ ਪੜ੍ਹੋ- ਕੀ ਖੰਘ 'ਚ ਬੱਚੇ ਨੂੰ ਰਮ ਜਾਂ ਬਰਾਂਡੀ ਦੇਣੀ ਚਾਹੀਦੀ ਹੈ ? ਜਾਣੋ WHO ਦਾ ਹੈਰਾਨੀਜਨਕ ਖ਼ੁਲਾਸਾ

ਮਹਿਲਾ ਵਿਧਾਇਕ ਭਰਾਜ ਨੇ ਆਪਣੀ ਸ਼ਿਕਾਇਤ ’ਚ ਕਿਹਾ ਸੀ ਕਿ ਸੰਗਰੂਰ ਪੇਂਡੂ ਖੇਤਰ ਦਾ ਡੀ. ਐੱਸ. ਪੀ. ਅਜੇ ਪਾਲ ਸਿੰਘ ਨਾ ਤਾਂ ਉਸ ਦੇ ਫੋਨ ਦੀ ਪ੍ਰਵਾਹ ਕਰਦਾ ਹੈ ਅਤੇ ਨਾ ਹੀ ਕੋਈ ਸੁਣਵਾਈ ਕਰਦਾ ਹੈ। ਵਿਧਾਇਕਾ ਦਾ ਕਹਿਣਾ ਸੀ ਕਿ ਉਨ੍ਹਾਂ ਕਾਨੂੰਨ ਵਿਵਸਥਾ ਸਬੰਧੀ ਡੀ. ਐੱਸ. ਪੀ. ਨਾਲ ਵਿਚਾਰ-ਵਟਾਂਦਰਾ ਕਰਨਾ ਹੁੰਦਾ ਹੈ ਪਰ ਡੀ. ਐੱਸ. ਪੀ. ਦੇ ਉਦਾਸੀਨ ਰਵੱਈਏ ਕਾਰਨ ਉਹ ਇਲਾਕੇ ਦੇ ਲੋਕਾਂ ਲਈ ਕਾਨੂੰਨ ਤੇ ਵਿਵਸਥਾ ਦੇ ਮਾਮਲੇ ’ਤੇ ਵਿਚਾਰ ਨਹੀਂ ਕਰ ਸਕਦੀ। ਇਸ ਸ਼ਿਕਾਇਤ ’ਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਡੀ. ਐੱਸ.ਪੀ. ਨੂੰ ਸੱਦਿਆ ਸੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, ਹੁਣ ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗਾ ਖ਼ਰਾਬ ਫ਼ਸਲ ਦਾ ਮੁਆਵਜ਼ਾ

ਮਿਲੀ ਜਾਣਕਾਰੀ ਮੁਤਾਬਕ ਅਫਸਰਸ਼ਾਹੀ ਤੋਂ ਕਥਿਤ ਤੌਰ ’ਤੇ ਪੀੜਤ ਹੋਰ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਖੇਤਰ ਦੇ ਵਿਧਾਇਕ ਬਲਕਾਰ ਸਿੱਧੂ ਦਾ ਸੀ, ਜਿਨ੍ਹਾਂ ਨੇ ਸਿੰਚਾਈ ਵਿਭਾਗ ਦੇ ਐੱਸ. ਡੀ. ਓ. ਨੂੰ ਸ਼ਿਕਾਇਤ ਕੀਤੀ ਸੀ ਕਿ ਪਾਣੀ ਦੀਆਂ ਸਮੱਸਿਆਵਾਂ ਸਬੰਧੀ ਜਦੋਂ ਵੀ ਐੱਸ. ਡੀ. ਓ. ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕੋਈ ਪ੍ਰਵਾਹ ਨਹੀਂ ਕੀਤੀ। ਇਸ ਮਾਮਲੇ ’ਚ ਵੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪਹਿਲਾਂ ਐੱਸ. ਡੀ. ਓ. ਨੂੰ ਤਲਬ ਕੀਤਾ ਸੀ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਨੂੰ ਸੁਣਵਾਈ ਲਈ ਸੱਦਿਆ ਸੀ। ਦੋਵਾਂ ਮਾਮਲਿਆਂ ਦੀ ਸੁਣਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਜਲਦ ਹੀ ਆਪਣੀ ਰਿਪੋਰਟ ਵਿਧਾਨ ਸਭਾ ਨੂੰ ਸੌਂਪ ਦੇਵੇਗੀ। ਇਸ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News