ਆਪਸੀ ਰੰਜਿਸ਼ ਕਾਰਨ ਘਰ 'ਚ ਦਾਖ਼ਲ ਹੋ ਕੇ ਮਾਂ-ਪੁੱਤਰ 'ਤੇ ਕੀਤਾ ਹਮਲਾ

Saturday, Aug 24, 2024 - 06:18 PM (IST)

ਆਪਸੀ ਰੰਜਿਸ਼ ਕਾਰਨ ਘਰ 'ਚ ਦਾਖ਼ਲ ਹੋ ਕੇ ਮਾਂ-ਪੁੱਤਰ 'ਤੇ ਕੀਤਾ ਹਮਲਾ

ਮੋਗਾ (ਆਜ਼ਾਦ)- ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਰੰਜਿਸ਼ ਕਾਰਨ ਹਥਿਆਰਬੰਦ ਵਿਅਕਤੀਆਂ ਵੱਲੋਂ ਹਰਭਜਨ ਸਿੰਘ ਅਤੇ ਉਸ ਦੀ ਮਾਤਾ ਹਰਬੰਸ ਕੌਰ ’ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਦੋਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧ ਵਿਚ ਧਰਮਕੋਟ ਪੁਲਸ ਵੱਲੋਂ ਕਥਿਤ ਮੁਲਜ਼ਮਾਂ ਸੁਖਮੰਦਰ ਸਿੰਘ, ਰਵੀ ਸਿੰਘ, ਸੁਖਦੇਵ ਸਿੰਘ, ਰਾਮਪਾਲ ਸਾਰੇ ਨਿਵਾਸੀ ਪਿੰਡ ਭਿੰਡਰ ਕਲਾਂ ਅਤੇ ਇਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ, ਜਾਣੋ ਅਗਲੇ ਦਿਨਾਂ ਦਾ ਹਾਲ

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗਲੀ ਬਣਾਉਣ ਦੇ ਮਾਮਲੇ ਨੂੰ ਲੈ ਕੇ ਦੋਹਾਂ ਧਿਰਾਂ ਵਿਚਕਾਰ ਵਿਵਾਦ ਚੱਲਦਾ ਸੀ, ਜਿਸ ਕਾਰਨ ਕਥਿਤ ਮੁਲਜ਼ਮਾਂ ਨੇ ਹਰਭਜਨ ਸਿੰਘ ਦੇ ਘਰ ਦਾਖ਼ਲ ਹੋ ਕੇ ਉਸ ਨੂੰ ਅਤੇ ਉਸ ਦੀ ਮਾਤਾ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਜਦੋਂ ਮੈਂ ਰੋਲਾ ਪਾਇਆ ਤਾਂ ਸਾਰੇ ਹਥਿਆਰਬੰਦ ਹਮਲਾਵਰ ਫਰਾਰ ਹੋ ਗਏ। ਜਾਂਚ ਅਧਿਕਾਰੀ ਨੇ ਕਿਹਾ ਕਿ ਕਥਿਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ।

ਇਹ ਵੀ ਪੜ੍ਹੋ- ਘਰ 'ਚ ਦਾਖ਼ਲ ਹੋ ਕੇ NRI ਨੌਜਵਾਨ ਦੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News