ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ

Friday, Apr 17, 2026 - 07:11 PM (IST)

ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ

ਜਲੰਧਰ : ਪੰਜਾਬ ਦੇ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਜਦੋਂ ਵੀ ਪੰਜਾਬ ਦਾ ਕੋਈ ਗੰਭੀਰ ਮੁੱਦਾ ਉੱਠਦਾ ਹੈ, ਤਾਂ ਭਾਜਪਾ ਮਾਮਲੇ ਨੂੰ ਡੀਰੇਲ ਕਰਨ ਲੱਗ ਜਾਂਦੀ ਹੈ। ਉਨ੍ਹਾਂ ਮੁਤਾਬਕ ਇਸ ਸਮੇਂ ਬੀ.ਬੀ.ਐੱਮ.ਬੀ. (BBMB) ਵਰਗੇ ਅਹਿਮ ਮੁੱਦੇ ਸਾਹਮਣੇ ਹਨ ਅਤੇ ਈ.ਡੀ. ਦੀਆਂ ਰੇਡਾਂ ਦਾ ਕੋਈ ਮਤਲਬ ਨਹੀਂ ਹੈ।

ਪਰਗਟ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਮੰਡੀਆਂ ਵਿੱਚ ਬੈਠਾ ਰੁਲ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਖੁਦ ਦੌਰਾ ਕਰਕੇ ਜਾਇਜ਼ਾ ਲਿਆ ਹੈ। ਉਨ੍ਹਾਂ ਦੀ ਕਿਸੇ ਨੇ ਸਾਰ ਨਹੀਂ ਲਈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀਆਂ ਕਾਰਵਾਈਆਂ ਸਿਰਫ਼ ਕੁਝ ਦਿਨ ਚਲਦੀਆਂ ਹਨ ਅਤੇ ਫਿਰ ਮਾਮਲਾ ਸ਼ਾਂਤ ਹੋ ਜਾਂਦਾ ਹੈ।

ਮਹਿਲਾ ਰਾਖਵਾਂਕਰਨ ਬਿੱਲ ਤੇ ਸੀਟਾਂ ਦੀ ਹੱਦਬੰਦੀ 'ਤੇ ਚਿੰਤਾ ਪ੍ਰਗਟ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਸੀਟਾਂ ਦੀ ਗਿਣਤੀ ਵਧਾਉਣ ਦਾ ਕੰਮ ਕਰ ਰਹੀ ਹੈ, ਜਿਸ ਨਾਲ ਪੰਜਾਬ ਦੀ ਸਿਆਸੀ ਆਵਾਜ਼ ਕਮਜ਼ੋਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 13 ਤੋਂ 20 ਸੀਟਾਂ ਦੇ ਅੰਤਰ ਦਾ ਸਾਹਮਣਾ ਕਰਨਾ ਪਵੇਗਾ, ਜਿਸ ਦਾ ਸਿੱਧਾ ਫਾਇਦਾ ਹਿੰਦੀ ਭਾਸ਼ੀ ਰਾਜਾਂ ਨੂੰ ਹੋਵੇਗਾ ਅਤੇ ਇਸ ਨਾਲ ਦੇਸ਼ ਦੇ ਲੋਕਤੰਤਰ 'ਤੇ ਮਾੜਾ ਅਸਰ ਪਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News