''ਆਪ'' ''ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦੌਰਾਨ ਬਲਬੀਰ ਰਾਜੇਵਾਲ ਦਾ ਵੱਡਾ ਬਿਆਨ

Thursday, Jun 24, 2021 - 11:05 PM (IST)

''ਆਪ'' ''ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦੌਰਾਨ ਬਲਬੀਰ ਰਾਜੇਵਾਲ ਦਾ ਵੱਡਾ ਬਿਆਨ

ਜਲੰਧਰ (ਵੈੱਬ ਸੈਕਸ਼ਨ) : ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਬਲਬੀਰ ਰਾਜੇਵਾਲ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਇਹ ਬੀਜੇਪੀ ਦਾ ਨਵਾਂ ਪੈਂਤੜਾ ਹੈ ਜਦਕਿ ਅਸਲੀਅਤ ਵਿੱਚ ਉਹ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਮੋਦੀ ਸਰਕਾਰ ਘਬਰਾਈ ਪਈ ਹੈ, ਇਸ ਕਰਕੇ ਅੰਦੋਲਨ ਨੂੰ ਬਦਨਾਮ ਕਰਨ ਲਈ ਹਰ ਰੋਜ਼ ਨਵਾਂ ਝੂਠ ਪ੍ਰਚਾਰਿਆ ਜਾਂਦਾ ਹੈ ਅਤੇ ਫਿਰ ਉਸਨੂੰ ਸੱਚ ਬਣਾਉਣ ਦੇ ਯਤਨ ਕੀਤੇ ਜਾਂਦੇ ਹਨ।ਬਲਬੀਰ ਰਾਜੇਵਾਲ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਕਿਸਾਨੀ ਘੋਲ ਨੂੰ ਬਦਨਾਮ ਕਰਨ ਲਈ ਕਈ ਪੈਂਤੜੇ ਅਪਣਾ ਚੁੱਕੀ ਹੈ ਤੇ ਉਸੇ ਤਰ੍ਹਾਂ ਹੀ ਇਹ ਨਵਾਂ ਸ਼ੋਸ਼ਾ ਹੈ ਜਿਸ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ: ਕੈਪਟਨ-ਸਿੱਧੂ ਦੀ ਜੰਗ ਦਾ ਚੰਦੂਮਾਜਰਾ ਲੈਣ ਲੱਗੇ ਲਾਹਾ, ਜ਼ਿਲ੍ਹਾ ਪਟਿਆਲਾ ’ਚ ਸੰਭਾਲਿਆ ਮੋਰਚਾ

ਬਲਬੀਰ ਰਾਜੇਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੈਂ 'ਆਪ' ਵਿੱਚ ਸ਼ਾਮਿਲ ਹੋ ਰਿਹਾਂ ਹਾਂ ਅਤੇ ਮੈਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਜਾਵੇਗਾ ਪਰ ਅਸਲੀਅਤ ਇਹ ਹੈ ਕਿ ਮੈਂ ਪਿਛਲੇ ਇਕ ਸਾਲ ਤੋਂ ਆਮ ਆਦਮੀ ਪਾਰਟੀ ਦੇ ਕਿਸੇ ਛੋਟੇ ਲੀਡਰ ਨੂੰ ਵੀ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਜਥੇਬੰਦੀਆਂ ਜੇਕਰ ਮੈਨੂੰ ਇਸ ਤਰ੍ਹਾਂ ਦੀ ਕੋਈ ਸਲਾਹ ਵੀ ਦਿੰਦੀਆਂ ਨੇ ਤਾਂ ਮੈਂ ਉਨ੍ਹਾਂ ਨੂੰ ਸਪੱਸ਼ਟ ਕਹਿ ਦਿੰਦਾ ਹਾਂ ਕਿ ਮੇਰਾ ਨਿਸ਼ਾਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।ਜਿਸ ਲਈ ਕਿਸਾਨ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡੇਰੇ ਲਾਈ ਬੈਠੇ ਹਨ। ਰਾਜੇਵਾਲ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਮੋਰਚਾ ਸਿਖ਼ਰ 'ਤੇ ਗਿਆ ਹੈ ਤਾਂ ਅਜਿਹੇ ਮੌਕੇ ਇਸ ਤਰ੍ਹਾਂ ਦੀਆਂ ਗੱਲਾਂ ਮੋਰਚੋ ਨੂੰ ਢਾਹ ਲਾ ਸਕਦੀਆਂ ਹਨ ।

ਇਹ ਵੀ ਪੜ੍ਹੋ :'ਆਪ' 'ਚ ਸ਼ਾਮਿਲ ਹੋਏ ਕੁੰਵਰ ਵਿਜੇ ਪ੍ਰਤਾਪ, ਕੀ ਬਦਲਣਗੇ ਪੰਜਾਬ ਦੀ ਸਿਆਸਤ ਦੇ ਸਮੀਕਰਣ? ਪੜ੍ਹੋ ਖ਼ਾਸ ਰਿਪੋਰਟ

ਨੋਟ:  ਬਲਬੀਰ ਰਾਜੇਵਾਲ ਦੇ ਬਿਆਨ ਸਬੰਧੀ ਕੀ ਹੈ ਤੁੁਹਾਡੀ ਰਾਏ?ਕੁਮੈਂਟ ਕਰਕੇ ਦਿਓ ਜੁਆਬ


author

Harnek Seechewal

Content Editor

Related News