CM ਭਗਵੰਤ ਮਾਨ ਨੇ ਇਸ ਮਾਮਲੇ 'ਚ ਤੋੜਿਆ ਸਾਬਕਾ ਮੁੱਖ ਮੰਤਰੀਆਂ ਦਾ ਰਿਕਾਰਡ

03/29/2023 3:19:49 PM

ਜਲੰਧਰ (ਧਵਨ) : ਮੌਜੂਦਾ ਸਮੇਂ ਵਿਚ ਭਗਵੰਤ ਮਾਨ ਸੂਬੇ ਵਿਚ ਸਭ ਤੋਂ ਵਧ ‘ਮੋਬਾਇਲ’ (ਐਕਟਿਵ) ਸੀ. ਐੱਮ. ਬਣ ਗਏ ਹਨ। ਪਿਛਲੇ ਦੋ ਦਹਾਕਿਆਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੁੱਖ ਮੰਤਰੀਆਂ ਦਾ ਤੁਲਨਾਤਮਕ ਅਧਿਐਨ ਕੀਤਾ ਜਾਵੇ ਤਾਂ ਜਿਸ ਤੇਜ਼ੀ ਨਾਲ ਭਗਵੰਤ ਮਾਨ ਕੰਮ ਕਰ ਰਹੇ ਹਨ, ਉਸ ਨੇ ਸਾਬਕਾ ਮੁੱਖ ਮੰਤਰੀਆਂ ਦਾ ਰਿਕਾਰਡ ਤੋੜ ਦਿੱਤਾ ਹੈ। ਮੁੱਖ ਮੰਤਰੀ ਸਰਕਾਰੀ ਦਿਨਾਂ ’ਚ ਤਾਂ ਸਰਗਰਮ ਰਹਿੰਦੇ ਹਨ ਪਰ ਸ਼ਨੀਵਾਰ ਅਤੇ ਐਤਵਾਰ ਨੂੰ ਸਰਕਾਰੀ ਛੁੱਟੀ ਵਾਲੇ ਦਿਨ ਵੀ ਉਹ ਪੂਰੀ ਤਰ੍ਹਾਂ ਐਕਟਿਵ ਦਿਖਾਈ ਦਿੰਦੇ ਹਨ।

ਇਹ ਵੀ ਪੜ੍ਹੋ : ਵਾਹਨਾਂ 'ਤੇ ਗ਼ੈਰ-ਕਾਨੂੰਨੀ ਸਟਿੱਕਰ ਲਾਉਣ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦਾ ਸਖ਼ਤ ਐਕਸ਼ਨ

ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੇ ਬਾਰੇ ਕਿਹਾ ਜਾਂਦਾ ਸੀ ਕਿ ਉਹ ਸਵੇਰੇ ਜਲਦੀ ਉੱਠ ਜਾਂਦੇ ਹਨ ਅਤੇ ਉਸ ਤੋਂ ਤੁਰੰਤ ਬਾਅਦ ਜ਼ਿਲ੍ਹਿਆਂ ਦੇ ਦੌਰਿਆਂ ’ਤੇ ਚਲੇ ਜਾਂਦੇ ਹਨ। ਉਨ੍ਹਾਂ ਤੋਂ ਬਾਅਦ ਕਮਾਨ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਆਈ ਪਰ ਉਹ ਆਪਣੇ ਸ਼ਾਸਨਕਾਲ ਦੌਰਾਨ ‘ਮੋਬਾਇਲ’ ਨਹੀਂ ਰਹੇ। ਸੁਖਬੀਰ ਬਾਦਲ ਡਿਪਟੀ ਸੀ. ਐੱਮ ਬਣੇ ਅਤੇ ਉਹ ਵੀ ਜ਼ਿਲ੍ਹਿਆਂ ਵਿਚ ਆਉਂਦੇ-ਜਾਂਦੇ ਰਹਿੰਦੇ ਸਨ।

ਇਹ ਵੀ ਪੜ੍ਹੋ : ਵਿਸਾਖੀ ਲਿਸਟ 'ਚ ਸ਼ਾਮਲ ਹੋਇਆ ਨਵਜੋਤ ਸਿੱਧੂ ਦੀ ਰਿਹਾਈ ਦਾ ਮਾਮਲਾ, ਆਖ਼ਰੀ ਫ਼ੈਸਲਾ CM ਦਾ 

ਹੁਣ ਪਿਛਲੇ ਸਾਲ ਭਗਵੰਤ ਮਾਨ ਦੇ ਹੱਥਾਂ ਵਿਚ ਸੀ.ਐੱਮ. ਦੀ ਕਮਾਂਡ ਆ ਗਈ ਤਾਂ ਉਨ੍ਹਾਂ ਨੇ ਆਪਣੇ ਕੰਮ ’ਚ ਬਹੁਤ ਤੇਜ਼ੀ ਲਿਆ ਦਿੱਤੀ ਹੈ ਅਤੇ ਆਪਣੇ ਸਾਬਕਾ ਮੁੱਖ ਮੰਤਰੀਆਂ ਦੇ ਰਿਕਾਰਡ ਤੋੜ ਰਹੇ ਹਨ। ਜੇਕਰ ਸਵੇਰੇ ਉਹ ਚੰਡੀਗੜ੍ਹ ਵਿਚ ਪ੍ਰਸ਼ਾਸਨਿਕ ਮੀਟਿੰਗਾਂ ਵਿਚ ਸ਼ਾਮਲ ਹੁੰਦੇ ਹਨ ਤਾਂ ਦੁਪਹਿਰ ਨੂੰ ਉਹ ਜ਼ਿਲ੍ਹਿਆਂ ਵਿਚ ਸਰਕਾਰੀ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਹੁੰਚ ਜਾਂਦੇ ਹਨ। ਇਸ ਦੇ ਨਾਲ ਉਹ ਸਿਆਸੀ ਸਮਾਗਮਾਂ ਵਿਚ ਵੀ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ।

ਇਹ ਵੀ ਪੜ੍ਹੋ : CM ਮਾਨ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਮੁਲਾਕਾਤ, ਵਾਟਰ ਸੈੱਸ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Harnek Seechewal

Content Editor

Related News