ਅੱਤਵਾਦੀ ਲਖਬੀਰ ਲੰਡਾ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ

09/04/2023 9:46:40 AM

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ)  : ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਦੇ ਆਪਸੀ ਸਬੰਧਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਸ ਵਲੋਂ ਐਤਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ’ਤੇ ਇਕ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਇਹ ਛਾਪੇਮਾਰੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਇਕੋ ਸਮੇਂ ’ਤੇ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਸ ਜ਼ਿਲ੍ਹਿਆਂ ਵਿਚ ਲਖਬੀਰ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ :  ਕੇਂਦਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਕਪੂਰਥਲਾ ਜ਼ਿਲ੍ਹੇ ਦੀ ਵੀ ਹੋਈ ਚੋਣ

ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿਚ ਮਜ਼ਬੂਤ ਪੁਲਸ ਪਾਰਟੀਆਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਾਹਾ ਲੈਣ ਲਈ 10 ਸਤੰਬਰ ਤੱਕ ਕਰੋ ਇਹ ਕੰਮ

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿਚ ਲਗਭਗ 1200 ਪੁਲਸ ਮੁਲਾਜ਼ਮ ਸ਼ਾਮਲ ਹਨ, ਨੇ ਸੂਬੇ ਭਰ ਵਿਚ ਇਸ ਛਾਪੇਮਾਰੀ ਨੂੰ ਅੰਜਾਮ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ (ਕਾਸੋ) ਦੀ ਯੋਜਨਾ, ਹਾਲ ਹੀ ਵਿਚ ਫੜੇ ਗਏ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਨਾਲ ਸਬੰਧਤ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲ ਰਿਹੈ 'ਗੰਦਾ ਧੰਦਾ', ਅੰਦਰ ਦੀ ਵੀਡੀਓ ਵਾਇਰਲ

ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ, ਜਿਸ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ’ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫਾਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਰਹਿੰਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ, ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਵੀ ਅਗਲੇਰੀ ਜਾਂਚ ਲਈ ਇਕੱਠੇ ਕੀਤੇ ਗਏ ਹਨ।

ਇਹ ਵੀ ਪੜ੍ਹੋ : ਐਕਵਾਇਰ ਜ਼ਮੀਨ ਬਦਲੇ ਵੱਧ ਮੁਆਵਜ਼ਾ ਅਦਾ ਕਰਨ 'ਤੇ ਸ਼ੱਕ ਦੇ ਘੇਰੇ 'ਚ ਵੱਡੇ ਅਧਿਕਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harnek Seechewal

This news is Content Editor Harnek Seechewal