ਘਰ ਵਾਪਸ ਪਰਤ ਰਹੇ ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਨਾਲ ਵਾਪਰਿਆ ਵੱਡਾ ਹਾਦਸਾ, ਚੂਰ-ਚੂਰ ਹੋਈ BMW ਕਾਰ

Tuesday, Jan 24, 2023 - 02:29 PM (IST)

ਘਰ ਵਾਪਸ ਪਰਤ ਰਹੇ ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਨਾਲ ਵਾਪਰਿਆ ਵੱਡਾ ਹਾਦਸਾ, ਚੂਰ-ਚੂਰ ਹੋਈ BMW ਕਾਰ

ਜਲੰਧਰ (ਸੁਨੀਲ ਮਹਾਜਨ) : ਬੀਤੀ ਰਾਤ ਜਲੰਧਰ ਦੇ ਮਾਡਲ ਹਾਊਸ 'ਚ ਇਕ ਬੀ. ਐੱਮ. ਡਬਲਯੂ. ਦੇ ਖੰਭੇ ਨਾਲ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਗੱਡੀ 'ਚ ਕਬੱਡੀ ਦਾ ਅੰਤਰਰਾਸ਼ਟਰੀ ਖਿਡਾਰੀ ਰਣਜੀਤ ਸਿੰਘ ਜੀਤਾ ਮੌਡ ਸਵਾਰ ਸੀ ਤੇ ਉਹ ਆਪਣੇ ਪਿੰਡ ਕਾਲਾ ਸੰਘਿਆ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਮਾਡਲ ਹਾਊਸ ਘਾਹ ਮੰਡੀ ਦੇ ਨਜ਼ਦੀਕ ਪੈਂਦੀ ਸੜਕ 'ਤੇ ਲੱਗੇ ਬਿਜਲੀ ਖੰਭੇ ਨਾਲ ਉਸਦੀ ਗੱਡੀ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਏਅਰ ਬੈਗ ਖੁੱਲ੍ਹ ਗਏ ਤੇ ਕਾਰ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ। ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। 

ਇਹ ਵੀ ਪੜ੍ਹੋ- ਗੈਂਗਸਟਰ ਜੱਗੂ ਭਗਵਾਨਪੁਰੀਆ ਮੁੜ ਮੁਕਤਸਰ ਅਦਾਲਤ 'ਚ ਪੇਸ਼, ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ 'ਤੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਰਵਿਦਾਸ ਚੌਂਕ ਵੱਲੋਂ ਆਪਣੇ ਘਰ ਵੱਲ ਨੂੰ ਆ ਰਿਹਾ ਸੀ ਕਿ ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਅਚਾਨਕ ਉਸਦੇ ਅੱਗੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ 'ਚ ਉਸ ਦਾ ਸੰਤੁਲਣ ਵਿਗੜ ਗਿਆ ਤੇ ਕਾਰ ਖੰਭੇ ਨਾਲ ਜਾ ਟਕਰਾਈ। ਘਟਨਾ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਆਪਣੇ ਅਕਸ ਨੂੰ 'ਧੋਣ' ਦੀ ਕੋਸ਼ਿਸ਼ 'ਚ ਭਾਜਪਾ, ਸਿੱਖ ਚਿਹਰਿਆਂ ਨਾਲ ‘ਪਰਿਵਾਰ’ ਵਧਾਉਣ ਦੀ ਰੌਂਅ 'ਚ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News