ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ

Sunday, Apr 26, 2026 - 10:34 PM (IST)

ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ

ਜਲੰਧਰ : ਆਮ ਆਦਮੀ ਪਾਰਟੀ (AAP) ਨੂੰ ਛੱਡਣ ਵਾਲੇ ਤੀਜੇ ਰਾਜ ਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਸਰਕਾਰ ਨੇ ਸੁਰੱਖਿਆ ਪ੍ਰਦਾਨ ਕਰ ਦਿੱਤੀ ਹੈ। ਇਸ ਦੇ ਨਾਲ ਹੀ, ਅੱਜ ਸੂਬਾ ਸਰਕਾਰ ਨੇ ਸਾਬਕਾ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦੀ 'Y' ਕੈਟੇਗਰੀ ਦੀ ਸੁਰੱਖਿਆ ਵਾਪਸ ਲੈ ਲਈ ਹੈ।

ਜਲੰਧਰ ਸਥਿਤ ਭੱਜੀ ਦੇ ਘਰ 'ਤੇ ਤਾਇਨਾਤ ਪੰਜਾਬ ਪੁਲਸ ਦੇ ਜਵਾਨਾਂ ਨੂੰ ਤੁਰੰਤ ਵਾਪਸ ਬੁਲਾ ਲਿਆ ਗਿਆ, ਜਿਸ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਭੱਜੀ ਨੂੰ CRPF ਦੀ ਸੁਰੱਖਿਆ ਦੇ ਦਿੱਤੀ ਹੈ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਨਵੇਂ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਹਾਲਾਂਕਿ ਹਰਭਜਨ ਸਿੰਘ ਨੇ ਅਜੇ ਤੱਕ ਪਾਰਟੀ ਛੱਡਣ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਹੈ, ਪਰ ਰਾਘਵ ਚੱਢਾ ਨੇ ਦਾਅਵਾ ਕੀਤਾ ਸੀ ਕਿ ਉਹ ਉਨ੍ਹਾਂ ਦੇ ਨਾਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News