ਮੁੱਖ ਮੰਤਰੀ ਚੰਨੀ ਨੇ ਦੇਰ ਰਾਤ ਆਪਣੀ ਰਿਹਾਇਸ਼ ਦੇ ਬਾਹਰ ਲਗਾਇਆ ਜਨਤਾ ਦਰਬਾਰ

11/25/2021 11:43:57 AM

ਜਲੰਧਰ (ਧਵਨ)– ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਰ ਰਾਤ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਦੇ ਬਾਹਰ ਜਨਤਾ ਦਰਬਾਰ ਲਗਾਉਂਦੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ। ਮੁੱਖ ਮੰਤਰੀ ਨਾਲ ਮਿਲਣ ਲਈ ਸੂਬੇ ਭਰ ਦੇ ਲੋਕ ਦੇਰ ਸ਼ਾਮ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਜਮ੍ਹਾ ਹੋ ਗਏ ਸਨ। ਸਵੇਰੇ ਕਿਉਂਕਿ ਮੁੱਖ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ’ਚ ਪ੍ਰੋਗਰਾਮਾਂ ’ਚ ਹਿੱਸਾ ਲੈਣ ਲਈ ਚਲੇ ਜਾਂਦੇ ਹਨ, ਇਸ ਲਈ ਹੁਣ ਲੋਕ ਦੇਰ ਸ਼ਾਮ ਉਨ੍ਹਾਂ ਦੇ ਨਿਵਾਸ ਸਥਾਨ ਦੇ ਬਾਹਰ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚਣ ਲੱਗੇ ਹਨ।

ਚੰਨੀ ਨੇ ਭਾਰੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਖ਼ੁਦ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਸਮਝਿਆ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਦੇ ਹੁਕਮ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਾਰੀ ਕੀਤੇ। ਕਿਸੇ ਨੇ ਮੁੱਖ ਮੰਤਰੀ ਤੋਂ ਨੌਕਰੀ ਦੀ ਮੰਗ ਕੀਤੀ ਅਤੇ ਕਿਸੇ ਨੇ ਪ੍ਰਸ਼ਾਸਨਿਕ ਦਫ਼ਤਰਾਂ ’ਚ ਸੁਣਵਾਈ ਨਾ ਹੋਣ ਦੀ ਗੱਲ ਕਹੀ। ਕੁੱਲ ਮਿਲਾ ਕੇ ਚੰਨੀ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਤਾਂ ਸੁਣਿਆ ਹੀ ਪਰ ਨਾਲ ਹੀ ਉਨ੍ਹਾਂ ਨੂੰ ਇਸ ਗੱਲ ਦਾ ਦਿਲਾਸਾ ਵੀ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ ਅਤੇ ਉਨ੍ਹਾਂ ਨੂੰ ਮੁੜ ਚੰਡੀਗੜ੍ਹ ਆਉਣ ਦੀ ਲੋੜ ਮਹਿਸੂਸ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਦੇਰ ਰਾਤ ਠੰਡ ’ਚ ਬੈਠੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਸੁਣਦੇ ਹੋਏ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਪਹਿਲਾ ਫਰਜ਼ ਬਣਦਾ ਹੈ ਕਿ ਉਹ ਹਰੇਕ ਸਮੱਸਿਆ ਦਾ ਹੱਲ ਕਰਨ। ਉਨ੍ਹਾਂ ਨੇ ਕਿਹਾ ਕਿ ਜੇ ਲੋਕ ਆਪਣੀਆਂ ਫਰਿਆਦਾਂ ਅਤੇ ਸਮੱਸਿਆਵਾਂ ਲੈ ਕੇ ਉਨ੍ਹਾਂ ਦੀ ਰਿਹਾਇਸ਼ ਵਿਖੇ ਆਏ ਹਨ ਤਾਂ ਉਨ੍ਹਾਂ ਨੂੰ ਜ਼ਰੂਰ ਹੀ ਕੋਈ ਨਾ ਕੋਈ ਤਕਲੀਫ਼ ਹੋਵੇਗੀ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, 10 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਦਰਦਨਾਕ ਮੌਤ

ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚਣ ਵਾਲੇ ਲੋਕਾਂ ’ਚ ਕਈ ਬਜ਼ੁਰਗ ਔਰਤਾਂ ਵੀ ਸਨ। ਉਨ੍ਹਾਂ ਨੇ ਵੀ ਆਪਣਾ ਦਰਦ ਮੁੱਖ ਮੰਤਰੀ ਨਾਲ ਸਾਂਝਾ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਆਪਣੀ ਰਿਹਾਇਸ਼ ’ਤੇ ਤਾਇਨਾਤ ਅਧਿਕਾਰੀਆਂ ਨੂੰ ਕਿਹਾ ਕਿ ਬਾਹਰ ਤੋਂ ਆਉਣ ਵਾਲੇ ਲੋਕਾਂ ਨੂੰ ਭੋਜਨ ਵੀ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਤਕਲੀਫ਼ ਪੇਸ਼ ਨਹੀਂ ਆਉਣੀ

ਚਾਹੀਦੀ।ਮੁੱਖ ਮੰਤਰੀ ਚੰਨੀ ਨੇ ਦੇਰ ਰਾਤ ਆਪਣੀ ਰਿਹਾਇਸ਼ ਦੇ ਬਾਹਰ ਲਗਾਇਆ ਜਨਤਾ ਦਰਬਾਰ
ਜਲੰਧਰ (ਧਵਨ)– ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਰ ਰਾਤ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਦੇ ਬਾਹਰ ਜਨਤਾ ਦਰਬਾਰ ਲਗਾਉਂਦੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ। ਮੁੱਖ ਮੰਤਰੀ ਨਾਲ ਮਿਲਣ ਲਈ ਸੂਬੇ ਭਰ ਦੇ ਲੋਕ ਦੇਰ ਸ਼ਾਮ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਜਮ੍ਹਾ ਹੋ ਗਏ ਸਨ। ਸਵੇਰੇ ਕਿਉਂਕਿ ਮੁੱਖ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ’ਚ ਪ੍ਰੋਗਰਾਮਾਂ ’ਚ ਹਿੱਸਾ ਲੈਣ ਲਈ ਚਲੇ ਜਾਂਦੇ ਹਨ, ਇਸ ਲਈ ਹੁਣ ਲੋਕ ਦੇਰ ਸ਼ਾਮ ਉਨ੍ਹਾਂ ਦੇ ਨਿਵਾਸ ਸਥਾਨ ਦੇ ਬਾਹਰ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚਣ ਲੱਗੇ ਹਨ।

ਇਹ ਵੀ ਪੜ੍ਹੋ: ਆਪਣੀ ਜ਼ਮੀਨ ਦੀ ਸਮਰੱਥਾ ਤੋਂ ਵੱਧ ਪੈਦਾ ਹੋਈ ਫ਼ਸਲ ਨੂੰ MSP 'ਤੇ ਨਹੀਂ ਵੇਚ ਸਕਣਗੇ ਕਿਸਾਨ

ਚੰਨੀ ਨੇ ਭਾਰੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਖ਼ੁਦ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਸਮਝਿਆ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਦੇ ਹੁਕਮ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਾਰੀ ਕੀਤੇ। ਕਿਸੇ ਨੇ ਮੁੱਖ ਮੰਤਰੀ ਤੋਂ ਨੌਕਰੀ ਦੀ ਮੰਗ ਕੀਤੀ ਅਤੇ ਕਿਸੇ ਨੇ ਪ੍ਰਸ਼ਾਸਨਿਕ ਦਫ਼ਤਰਾਂ ’ਚ ਸੁਣਵਾਈ ਨਾ ਹੋਣ ਦੀ ਗੱਲ ਕਹੀ। ਕੁੱਲ ਮਿਲਾ ਕੇ ਚੰਨੀ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਤਾਂ ਸੁਣਿਆ ਹੀ ਪਰ ਨਾਲ ਹੀ ਉਨ੍ਹਾਂ ਨੂੰ ਇਸ ਗੱਲ ਦਾ ਦਿਲਾਸਾ ਵੀ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ ਅਤੇ ਉਨ੍ਹਾਂ ਨੂੰ ਮੁੜ ਚੰਡੀਗੜ੍ਹ ਆਉਣ ਦੀ ਲੋੜ ਮਹਿਸੂਸ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਦੇਰ ਰਾਤ ਠੰਡ ’ਚ ਬੈਠੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਸੁਣਦੇ ਹੋਏ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਪਹਿਲਾ ਫਰਜ਼ ਬਣਦਾ ਹੈ ਕਿ ਉਹ ਹਰੇਕ ਸਮੱਸਿਆ ਦਾ ਹੱਲ ਕਰਨ। ਉਨ੍ਹਾਂ ਨੇ ਕਿਹਾ ਕਿ ਜੇ ਲੋਕ ਆਪਣੀਆਂ ਫਰਿਆਦਾਂ ਅਤੇ ਸਮੱਸਿਆਵਾਂ ਲੈ ਕੇ ਉਨ੍ਹਾਂ ਦੀ ਰਿਹਾਇਸ਼ ਵਿਖੇ ਆਏ ਹਨ ਤਾਂ ਉਨ੍ਹਾਂ ਨੂੰ ਜ਼ਰੂਰ ਹੀ ਕੋਈ ਨਾ ਕੋਈ ਤਕਲੀਫ਼ ਹੋਵੇਗੀ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚਣ ਵਾਲੇ ਲੋਕਾਂ ’ਚ ਕਈ ਬਜ਼ੁਰਗ ਔਰਤਾਂ ਵੀ ਸਨ। ਉਨ੍ਹਾਂ ਨੇ ਵੀ ਆਪਣਾ ਦਰਦ ਮੁੱਖ ਮੰਤਰੀ ਨਾਲ ਸਾਂਝਾ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਆਪਣੀ ਰਿਹਾਇਸ਼ ’ਤੇ ਤਾਇਨਾਤ ਅਧਿਕਾਰੀਆਂ ਨੂੰ ਕਿਹਾ ਕਿ ਬਾਹਰ ਤੋਂ ਆਉਣ ਵਾਲੇ ਲੋਕਾਂ ਨੂੰ ਭੋਜਨ ਵੀ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਤਕਲੀਫ਼ ਪੇਸ਼ ਨਹੀਂ ਆਉਣੀ ਚਾਹੀਦੀ।

ਇਹ ਵੀ ਪੜ੍ਹੋ: ਗਰਲਫਰੈਂਡ ਬੋਲੀ, ਸਾਡਾ ਵਿਆਹ ਨਹੀਂ ਹੋ ਸਕਦਾ, ਨੌਜਵਾਨ ਨੇ ਪਿਤਾ ਦੀ ਪਿਸਤੌਲ ਨਾਲ ਆਪਣੀ ਛਾਤੀ ’ਚ ਮਾਰੀ ਗੋਲ਼ੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News