ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਮੁੱਖ ਮੰਤਰੀ ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ

Thursday, Aug 11, 2022 - 05:23 PM (IST)

ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਮੁੱਖ ਮੰਤਰੀ ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ

ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲਿਆਂ ਵਿਚ ਅਦਾਲਤ ਤੋਂ ਜ਼ਮਾਨਤ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਮਜ਼ੋਰੀ ਕਾਰਨ ਨਹੀਂ ਮਿਲੀ ਹੈ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ‘ਆਪ’ ਸਰਕਾਰ ਦੀ ਕਮਜ਼ੋਰੀ ਕਾਰਨ ਮਜੀਠੀਆ ਨੂੰ ਜ਼ਮਾਨਤ ਮਿਲੀ ਹੈ ਤਾਂ ਮੁੱਖ ਮੰਤਰੀ ਨੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਅਜਿਹਾ ਕਹਿਣ ਦਾ ਅਧਿਕਾਰ ਨਹੀਂ ਕਿਉਂਕਿ ਕਾਂਗਰਸੀ ਖ਼ੁਦ ਹੀ ਸਾਢੇ 4 ਸਾਲ ਤਕ ਕਹਿੰਦੇ ਰਹੇ ਕਿ ਉਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਜੀਠੀਆ ਨਾਲ ਮਿਲੇ ਹੋਏ ਹਨ।

ਇਹ ਵੀ ਪੜ੍ਹੋ: ਭਾਜਪਾ ਤੇ ਕਾਂਗਰਸ ਨੇ ਜਾਰੀ ਕਰ ਦਿੱਤਾ ਇਕੋ ਜਿਹਾ ਪ੍ਰੈੱਸ ਨੋਟ, ਅਕਾਲੀ ਆਗੂ ਦਾ ਸਵਾਲ - ਕਿੱਥੋਂ ਹੋ ਰਹੀ ਹੈ ਫੀਡਿੰਗ

ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਵੀ ਸ਼ਰੇਆਮ ਸਾਢੇ 4 ਸਾਲ ਆਪਣੀਆਂ ਮੁੱਛਾਂ ’ਤੇ ਹੱਥ ਫੇਰਦੇ ਹੋਏ ਕਹਿੰਦੇ ਰਹੇ ਕਿ ਉਨ੍ਹਾਂ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ ਕਿਉਂਕਿ ਉਨ੍ਹਾਂ ਦਾ ਚਾਚਾ ਗੱਦੀ ’ਤੇ ਬੈਠਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮਜੀਠੀਆ ਦਾ ਕੇਸ ਵੀ ਕਾਂਗਰਸ ਨੇ ਹੀ ਤਿਆਰ ਕੀਤਾ ਸੀ ਅਤੇ ਮਜੀਠੀਆ ਕਾਰਨ ਹੀ ਸਾਬਕਾ ਕਾਂਗਰਸ ਸਰਕਾਰ ਨੇ ਆਪਣੇ 2 ਡੀ.ਜੀ.ਪੀ. ਬਦਲ ਦਿੱਤੇ ਸਨ।

ਇਹ ਵੀ ਪੜ੍ਹੋ:  CT ਪਬਲਿਕ ਸਕੂਲ ਵੱਲੋਂ ਬੱਚਿਆਂ ਦੇ ਕੜੇ ਉਤਰਵਾਉਣ ਵਾਲੇ ਪ੍ਰਿੰਸੀਪਲ ਅਤੇ ਅਧਿਆਪਕਾਂ ਖ਼ਿਲਾਫ਼ ਸਖ਼ਤ ਕਾਰਵਾਈ

ਜ਼ਿਕਰਯੋਗ ਹੈ ਕਿ ਬੀਤੇ ਦਿਨ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ। ਹਾਈਕੋਰਟ ਵਲੋਂ ਮਜੀਠੀਆ ਨੂੰ ਇਹ ਜ਼ਮਾਨਤ ਸ਼ਰਤਾਂ ਦੇ ਆਧਾਰ ’ਤੇ ਦਿੱਤੀ ਗਈਹੈ। ਸ਼ਰਤਾਂ ਵਿਚ ਹਾਈਕੋਰਟ ਨੇ ਉਨ੍ਹਾਂ ਨੂੰ 2 ਲੱਖ ਰੁਪਏ ਦਾ ਬਾਂਡ ਭਰਨ ਲਈ ਕਿਹਾ ਹੈ। ਦੂਜੀ ਸ਼ਰਤ ਵਿਚ ਸਾਫ਼ ਆਖਿਆ ਗਿਆ ਹੈ ਕਿ ਉਹ ਆਪਣਾ ਪਾਸਪੋਰਟ ਜਾਂਚ ਏਜੰਸੀ ਕੋਲ ਜਮ੍ਹਾਂ ਕਰਵਾਉਣਗੇ ਅਤੇ ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਵਿਦੇਸ਼ ਜਾ ਸਕਦੇ। ਇਸ ਤੋਂ ਇਲਾਵਾ ਉਹ ਕੇਸ ਦੇ ਸਬੂਤਾਂ ਨਾਲ ਛੇੜਖਾਨੀ ਨਹੀਂ ਕਰਨਗੇ। 

ਨੋਟ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ 'ਤੇ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News