CM ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਸੁਫ਼ਨਾ
Friday, Nov 29, 2024 - 04:27 PM (IST)
ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਫ਼ਨਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਹੈ। ਇਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਈ ਠੋਸ ਕਦਮ ਚੁੱਕੇ ਗਏ ਹਨ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕਰਕੇ ਹੋ ਰਹੇ ਅਪਰਾਧਾਂ 'ਤੇ ਰੋਕ ਲਾਈ ਗਈ। ਹੁਣ ਤੱਕ ਐਕਸ਼ਨ ਲਾਈਨ 'ਤੇ ਕੁੱਲ 12,307 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ 'ਚੋਂ 6,812 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਿਤ ਹੋਣ ਕਾਰਨ ਉਨ੍ਹਾਂ ਨੂੰ ਵਿਚਾਰਨ ਹਿੱਤ ਭੇਜ ਦਿੱਤੀਆਂ।
ਇਹ ਵੀ ਪੜ੍ਹੋ : 'ਮਾਰੀਂ ਨਾ ਧੀਏ', ਹਾੜ੍ਹੇ ਕੱਢਦੀ ਰਹੀ ਸੱਸ! ਨੂੰਹ ਨੇ ਕਰਾਈ ਤੌਬਾ-ਤੌਬਾ
ਬਾਕੀ ਰਹਿੰਦੀਆਂ ਕੁੱਲਸ਼ਿਕਾਇਤਾਂ ਵਿਜੀਲੈਂਸ ਬਿਊਰੋ ਦੇ ਸਬੰਧਿਤ ਵੱਖ-ਵੱਖ ਰੇਂਜਾਂ ਦੇ ਐੱਸ. ਐੱਸ. ਪੀਜ਼. ਨੂੰ ਪੜਤਾਲ ਲਈ ਭੇਜੀਆਂ ਗਈਆਂ ਹਨ। ਇਨ੍ਹਾਂ 'ਚੋਂ 159 ਸ਼ਿਕਾਇਤਾਂ 'ਤੇ ਮੁਕੱਦਮੇ ਦਰਜ ਹੋ ਚੁੱਕੇ ਹਨ ਅਤੇ ਕੁੱਲ 176 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਹੋਵੇਗਾ ਸਰਕਾਰੀ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਜੇਕਰ ਕੁੱਲ ਅੰਕੜਿਆਂ ਦੀ ਗੱਲ ਕਰੀਏ ਤਾਂ ਹੁਣ ਤੱਕ 567 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਕੁੱਲ 663 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ 'ਚ ਤੁਹਾਨੂੰ ਕੋਈ ਨੌਕਰੀਆਂ ਦਿਵਾਉਣ ਬਦਲੇ ਪੈਸੇ ਮੰਗਦਾ ਹੋ ਤਾਂ ਗਲਤੀ ਨਾ ਕਰਿਓ। ਤੁਸੀਂ ਉਸ ਬੰਦੇ ਦਾ ਨਾਂ, ਫੋਟੋ ਖਿੱਚ ਕੇ ਜਾਂ ਈਮੇਲ ਕਰਕੇ ਭੇਜ ਸਕਦੇ ਹੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8