Corona Update : ਜਲੰਧਰ ''ਚ ਅੱਜ ਫਿਰ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ, ਇੰਨੇ ਪਾਜ਼ੇਟਿਵ
Tuesday, Aug 09, 2022 - 06:24 PM (IST)

ਜਲੰਧਰ (ਵੈਬ ਡੈਸਕ) : ਜ਼ਿਲ੍ਹਾ ਜਲੰਧਰ 'ਚ ਅੱਜ ਫਿਰ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਮੰਗਲਵਾਰ ਨੂੰ 24 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਵੀ ਜ਼ਿਲ੍ਹੇ 'ਚ ਇਕ ਮਰੀਜ਼ ਦੀ ਮੌਤ ਹੋਈ ਸੀ ਤੇ 54 ਲੋਕ ਪਾਜ਼ੇਟਿਵ ਮਿਲੇ ਸੀ।
ਜ਼ਿਕਰਯੋਗ ਹੈ ਕਿ ਦੇਸ਼ 'ਚ ਇਕ ਵਾਰ ਫਿਰ ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੀ ਚੌਕਸ ਹੋ ਗਈ ਹੈ। ਸਰਕਾਰ ਨੇ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਤੇ ਵਿਸ਼ੇਸ਼ ਤੌਰ 'ਤੇ ਬੰਦ ਥਾਵਾਂ 'ਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਕੋਰੋਨਾ ਮਹਾਮਾਰੀ ਨੂੰ ਵੱਧਣ ਤੋਂ ਰੋਕਿਆ ਜਾ ਸਕੇ।