ਹੌਂਸਲੇ ਦੀ ਮਿਮਾਲ ਡਾ. ਤਨੂਜਾ ਤਨੂ ਦਾ ਭਾਰਤੀ ਮਹਿਲਾ ਪੁਰਸਕਾਰ 2023 ਨਾਲ ਕੀਤਾ ਗਿਆ ਸਨਮਾਨ

03/16/2023 1:22:12 PM

ਜਲੰਧਰ: ਲੁਧਿਆਣਾ ਵਿੱਚ ਧਰੁਵ ਪ੍ਰੋਡਕਸ਼ਨ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਐਵਾਰਡ ਆਫ ਇੰਡੀਅਨ ਵੂਮੈਨ 2023 ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮੁੱਚੇ ਪੰਜਾਬ ਤੋਂ ਇਲਾਵਾ ਦਿੱਲੀ ਅਤੇ ਹਰਿਆਣਾ ਦੀਆਂ 60 ਨਾਮਵਰ ਮਹਿਲਾ ਸ਼ਖ਼ਸੀਅਤਾਂ ਅਤੇ ਮਹਿਲਾ ਸਸ਼ਕਤੀਕਰਨ ਦੀਆਂ ਮਿਸਾਲਾਂ ਨੂੰ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਕ੍ਰੀਮਿਕਾ ਗਰੁੱਪ ਦੇ ਡਾਇਰੈਕਟਰ ਪਦਮਸ਼੍ਰੀ ਡਾ: ਤਨੂਜਾ, ਜੋ ਕਿ ਬਚਪਨ ਤੋਂ ਪੋਲੀਓ ਦੀ ਬੀਮਾਰੀ ਤੋਂ ਪੀੜਤ ਹੋਣ ਅਤੇ 7 ਵੱਡੀਆਂ ਸਰਜਰੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਦੇਸ਼-ਵਿਦੇਸ਼ ਵਿੱਚ ਮਾਣ-ਸਨਮਾਨ ਪ੍ਰਾਪਤ ਕਰ ਚੁੱਕੀ ਹੈ, ਨੇ ਆਪਣੇ ਜੀਵਨ ਨਾਲ ਸਬੰਧਤ ਬਹੁਤ ਹੀ ਵਿਸ਼ੇਸ਼, ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। 

PunjabKesari

ਇਹ ਵੀ ਪੜ੍ਹੋ- ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਮੋਗਾ 'ਚ ਉੱਘੇ ਵਪਾਰੀ ਨੇ ਕੀਤੀ ਖ਼ੁਦਕੁਸ਼ੀ

ਇਸ ਮੌਕੇ ਗੱਲ ਕਰਦਿਆਂ ਡਾ. ਤਨੂਜਾ ਨੇ ਕਿਹਾ ਕਿ ਜ਼ਿੰਦਗੀ ਬਹੁਤ ਹੀ ਖ਼ੂਬਸੂਰਤ ਹੈ, ਇਸ ਲਈ ਸੰਘਰਸ਼ ਕਰੋ ਅਤੇ ਮਾੜੇ ਹਾਲਾਤ ਵਿੱਚ ਕਦੇ ਹਿੰਮਤ ਨਾ ਹਾਰੋ। ਉਨ੍ਹਾਂ ਕਿਹਾ ਕਿ ਕੋਈ ਵੀ ਮੁਸ਼ਕਿਲ ਸਾਡੀ ਹਿੰਮਤ ਅਤੇ ਅੰਦਰੂਨੀ ਤਾਕਤ ਤੋਂ ਵੱਡੀ ਨਹੀਂ ਹੋ ਸਕਦੀ, ਇਸ ਲਈ ਹਮੇਸ਼ਾ ਸਕਾਰਾਤਮਕ ਸੋਚ ਰੱਖ ਕੇ ਅੱਗੇ ਵਧਦੇ ਰਹੋ। ਇਸ ਦੌਰਾਨ ਰਜਨੀ ਬੈਕਟਰ ਨੇ ਸਾਰੀਆਂ ਪੁਰਸਕਾਰ ਜੇਤੂ ਔਰਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਐਵਾਰਡੀ ਮਹਿਲਾਵਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੈ ਕਿ ਅੱਜ ਔਰਤਾਂ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਮੁਸ਼ਕਿਲਾਂ 'ਚ ਘਿਰੇ ਸੁਖਬੀਰ ਬਾਦਲ, ਅਦਾਲਤ ਨੇ ਰੱਦ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਧਰੁਵ ਪ੍ਰੋਡਕਸ਼ਨ ਦੀ ਡਾਇਰੈਕਟਰ ਅਨੀਤਾ ਕਾਲੀਆ ਨੇ ਕਿਹਾ ਕਿ ਅੱਜ ਵੀ ਸਮਾਜ ਵਿੱਚ ਔਰਤਾਂ ਨਾਲ ਵਿਤਕਰੇ ਅਤੇ ਘਰੇਲੂ ਹਿੰਸਾ ਦੇ ਮਾਮਲੇ ਘੱਟ ਨਹੀਂ ਹੋ ਰਹੇ। ਪੜ੍ਹੀਆਂ-ਲਿਖੀਆਂ ਔਰਤਾਂ ਵੀ ਸਰੀਰਕ ਸ਼ੋਸ਼ਣ ਅਤੇ ਪਰੇਸ਼ਾਨੀ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਲਈ ਔਰਤਾਂ ਅਤੇ ਮਰਦਾਂ ਨੂੰ ਇੱਕ ਜਾਗਰੂਕ ਸਮਾਜ ਦੀ ਉਸਾਰੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਮੀਤ ਪ੍ਰਧਾਨ ਸ੍ਰੀਮਤੀ ਰਾਸ਼ੀ ਹੇਮਰਾਜ ਅਗਰਵਾਲ ਵੀ ਹਾਜ਼ਰ ਸਨ।

PunjabKesari

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News