ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ

Tuesday, Jun 02, 2026 - 10:31 PM (IST)

ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ

ਜਲੰਧਰ : ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਵਿੱਚ ਵਿਧਾਇਕ ਰਮਨ ਅਰੋੜਾ ਤੋਂ ਲਗਭਗ ਸਾਢੇ ਅੱਠ ਘੰਟੇ ਤੱਕ ਲੰਬੀ ਪੁੱਛਗਿੱਛ ਕੀਤੀ ਗਈ। ਵਿਧਾਇਕ ਅਰੋੜਾ ਦਸਤਾਵੇਜ਼ਾਂ ਦੀ ਇੱਕ ਫਾਈਲ ਲੈ ਕੇ ਈਡੀ ਦਫ਼ਤਰ ਪਹੁੰਚੇ ਸਨ ਅਤੇ ਸ਼ਾਮ ਕਰੀਬ 7:30 ਵਜੇ ਬਾਹਰ ਨਿਕਲੇ।

ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀ ਗਈ ਇੱਕ ਭ੍ਰਿਸ਼ਟਾਚਾਰ ਦੀ ਐੱਫਆਈਆਰ (FIR) ਨੂੰ ਆਧਾਰ ਬਣਾ ਕੇ ਈਡੀ ਨੇ ਆਪਣੀ ਜਾਂਚ ਸ਼ੁਰੂ ਕੀਤੀ ਹੈ। ਇਸੇ ਜਾਂਚ ਦੇ ਸਬੰਧ ਵਿੱਚ ਈਡੀ ਨੇ ਵਿਧਾਇਕ ਨੂੰ ਨੋਟਿਸ ਭੇਜ ਕੇ ਕੁਝ ਅਹਿਮ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ। ਜ਼ਿਕਰਯੋਗ ਹੈ ਕਿ ਵਿਧਾਇਕ ਰਮਨ ਅਰੋੜਾ ਇਸ ਵੇਲੇ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜ਼ਮਾਨਤ 'ਤੇ ਚੱਲ ਰਹੇ ਹਨ।

ਪੁੱਛਗਿੱਛ ਖ਼ਤਮ ਹੋਣ ਤੋਂ ਬਾਅਦ ਜਦੋਂ ਵਿਧਾਇਕ ਬਾਹਰ ਆਏ ਤਾਂ ਉਨ੍ਹਾਂ ਨੇ ਮੀਡੀਆ ਦੇ ਕੈਮਰਿਆਂ ਸਾਹਮਣੇ ਕੁਝ ਵੀ ਬੋਲਣ ਤੋਂ ਗੁਰੇਜ਼ ਕੀਤਾ। ਉਹ ਆਪਣੇ ਪੁੱਤਰ ਰਾਜਨ ਅਰੋੜਾ ਦੇ ਨਾਲ ਗੱਡੀ ਵਿੱਚ ਬੈਠ ਕੇ ਰਵਾਨਾ ਹੋ ਗਏ। ਦਫ਼ਤਰ ਪਹੁੰਚਣ ਸਮੇਂ ਵੀ ਉਨ੍ਹਾਂ ਨੇ ਕਿਸੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਸੀ ਅਤੇ ਸਿੱਧਾ ਅੰਦਰ ਚਲੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News