ਅਜਨਾਲਾ ਕਾਂਡ ਦੇ ਅਗਲੇ ਦਿਨ ਹੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਹੋਈ ਸੀ ਐੱਫ. ਆਈ. ਆਰ.
Tuesday, Mar 21, 2023 - 10:59 AM (IST)
ਜਲੰਧਰ (ਧਵਨ) : ਖ਼ਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਸ ਨੇ ਅਜਨਾਲਾ ਕਾਂਡ ਦੇ ਅਗਲੇ ਦਿਨ ਹੀ ਐੱਫ. ਆਈ. ਆਰ. ਦਰਜ ਕਰ ਦਿੱਤੀ ਸੀ ਪਰ ਪੰਜਾਬ ਪੁਲਸ ਨੇ ਇਕ ਤੈਅ ਯੋਜਨਾ ਤਹਿਤ ਇਹ ਗੱਲ ਗੁਪਤ ਰੱਖੀ ਸੀ। ਹਾਲਾਂਕਿ ਕੁਝ ਦਿਨਾਂ ਤਕ ਪੁਲਸ ਦੀ ਇਸ ਗੱਲ ਨੂੰ ਲੈ ਕੇ ਆਲੋਚਨਾ ਵੀ ਹੋਈ ਕਿ ਉਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐੱਫ. ਆਈ. ਆਰ. ਦਰਜ ਨਹੀਂ ਕੀਤੀ ਪਰ ਪੁਲਸ ਅਧਿਕਾਰੀਆਂ ਨੇ ਪਹਿਲਾਂ ਹੀ ਉਸ ਦੇ ਖ਼ਿਲਾਫ਼ ਵੱਡਾ ਆਪ੍ਰੇਸ਼ਨ ਚਲਾਉਣ ਦਾ ਫ਼ੈਸਲਾ ਲਿਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ
ਅਜਨਾਲਾ ਕਾਂਡ ਤੋਂ ਬਾਅਦ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮਨੋਬਲ ’ਤੇ ਵੀ ਉਲਟ ਅਸਰ ਪਿਆ ਸੀ ਪਰ ਹੁਣ ਜਿਸ ਤਰ੍ਹਾਂ ਅੰਮ੍ਰਿਤਪਾਲ ਤੇ ਉਸ ਦੇ ਸਮਰਥਕਾਂ ਖ਼ਿਲਾਫ਼ ਵੱਡਾ ਆਪ੍ਰੇਸ਼ਨ ਪੰਜਾਬ ਪੁਲਸ ਨੇ ਸ਼ੁਰੂ ਕੀਤਾ ਹੈ, ਉਸ ਨਾਲ ਸੂਬਾ ਪੁਲਸ ਦਾ ਮਨੋਬਲ ਮੁੜ ਵਧਿਆ ਹੈ। ਪੰਜਾਬ ਪੁਲਸ ਦੇ ਇਸ ਆਪ੍ਰੇਸ਼ਨ ਨੇ ਅੱਤਵਾਦ ਦੇ ਦਿਨਾਂ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ ਜਦੋਂ ਪੁਲਸ ਅੱਤਵਾਦੀਆਂ ’ਤੇ ਇਸੇ ਤਰ੍ਹਾਂ ਦਬਾਅ ਬਣਾਉਂਦੀ ਸੀ।
ਇਹ ਵੀ ਪੜ੍ਹੋ : ਐਕਸਾਈਜ਼ ਵਿਭਾਗ ਨੇ ਮਾਈਂਡ ਗੇਮ ’ਚ ਉਲਝਾਏ ਸ਼ਰਾਬ ਠੇਕੇਦਾਰ, ਹੱਥੋਂ ਨਿਕਲ ਸਕਦੇ ਨੇ ਅਹਿਮ ਗਰੁੱਪ
ਸੀਨੀਅਰ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਅਜਨਾਲਾ ਕਾਂਡ ਤੋਂ ਬਾਅਦ ਜੋ ਐੱਫ. ਆਈ. ਆਰ. ਦਰਜ ਕੀਤੀ ਸੀ, ਉਸ ਵਿਚ ਅੰਮ੍ਰਿਤਪਾਲ ਨੂੰ ਹੀ ਮੁੱਖ ਮੁਲਜ਼ਮ ਬਣਾਇਆ ਗਿਆ ਸੀ। ਇਹ ਮਾਮਲਾ ਹੱਤਿਆ ਦੀ ਕੋਸ਼ਿਸ਼ ਨਾਲ ਜੁੜਿਆ ਹੋਇਆ ਸੀ, ਜਿਸ ਵਿਚ ਪੁਲਸ ਦੇ 6 ਅਧਿਕਾਰੀ ਤੇ ਜਵਾਨ ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ : ਕਿਸਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਫੋਨ ਨੰਬਰ ਜਾਰੀ ਕਰ ਮੰਗੇ ਸੁਝਾਅ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ