ਗ੍ਰਿਫ਼ਤਾਰੀ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

09/28/2023 5:22:02 PM

ਜਲੰਧਰ : ਐੱਨ. ਡੀ. ਪੀ. ਐੱਸ. ਐਕਟ ਤਹਿਤ ਅੱਜ ਤੜਕੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਮੇਰੇ ਉੱਤੇ ਸਿਰਫ਼ ਕਾਲ ਰਿਕਾਰਡ ਦੇ ਆਧਾਰ ਉੱਤੇ ਐੱਨ. ਡੀ. ਪੀ. ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੈਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੋਈ ਹੈ ਫਿਰ ਵੀ ਜੇ ਵਿਸ਼ੇਸ਼ ਜਾਂਚ ਟੀਮ ਮੈਨੂੰ ਨੋਟਿਸ ਭੇਜਦੀ ਤਾਂ ਮੈਂ ਆਪ ਉਨ੍ਹਾਂ ਕੋਲ ਚਲਾ ਜਾਂਦਾ। ਖਹਿਰਾ ਨੇ ਕਿਹਾ ਕਿ ਇਹ ਕਾਰਵਾਈ ਬਦਲਾਖੋਰੀ ਤਹਿਤ ਕੀਤੀ ਗਈ ਹੈ। 

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਪਟਵਾਰੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

ਸੁਖਪਾਲ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਨ. ਡੀ. ਪੀ. ਐੱਸ. ਐਕਟ ਤਹਿਤ 2015 ਵਿੱਚ ਇਕ ਐੱਫ. ਆਰ. ਆਈ. ਦਰਜ ਹੋਈ ਸੀ। ਇਸ ਮਾਮਲੇ ਵਿੱਚ ਮੇਰੇ ਹਲਕੇ ਦੇ ਇਕ ਵਿਅਕਤੀ ਗੁਰਦੇਵ ਸਿੰਘ ਦਾ ਨਾਂ ਵੀ ਸ਼ਾਮਲ ਸੀ। ਗੁਰਦੇਵ ਸਿੰਘ ਮੈਨੂੰ ਫੋਨ ਕਾਲ ਕਰਦਾ ਹੁੰਦਾ ਸੀ ਤੇ ਮੈਂ ਉਸ ਨੂੰ ਫੋਨ ਕਰਨ ਤੋਂ ਇਨਕਾਰ ਵੀ ਕੀਤਾ ਸੀ । ਮੈਂ ਜਨਤਾ ਦਾ ਚੁਣਿਆ ਹੋਇਆ ਨੁਮਾਇੰਦਾ ਸੀ ਅਤੇ ਹਾਂ ਇਸ ਕਰਕੇ ਫੋਨ ਚੁੱਕਣਾ ਮੇਰਾ ਫਰਜ਼ ਵੀ ਸੀ। ਸਿਰਫ ਇਸ ਫੋਨ ਕਾਲ ਦੇ ਆਧਾਰ 'ਤੇ ਮੈਨੂੰ ਇਸ ਮਾਮਲੇ ਵਿੱਚ ਪਹਿਲਾਂ ਬਾਦਲ ਸਰਕਾਰ ਨੇ ਫਸਾਉਣ ਦੀ ਕੋਸ਼ਿਸ਼ ਕੀਤੀ ਤੇ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਕੋਰਟ 'ਚੋਂ ਮੈਨੂੰ ਤਲਬ ਕਰਵਾਇਆ ਗਿਆ। ਹੁਣ ਮੌਜੂਦਾ ਸਰਕਾਰ ਵੀ ਉਸੇ ਰਾਹਾਂ 'ਤੇ ਚੱਲ ਪਈ ਹੈ। 

ਇਹ ਵੀ ਪੜ੍ਹੋ : 8 ਸਾਲ ਪੁਰਾਣੇ ਮਾਮਲੇ 'ਚ ਗ੍ਰਿਫ਼ਤਾਰ ਹੋਏ ਸੁਖਪਾਲ ਖਹਿਰਾ, ਜਾਣੋ ਇਸ ਕੇਸ 'ਚ ਹੁਣ ਤੱਕ ਕੀ-ਕੀ ਹੋਇਆ

ਸੁਖਪਾਲ ਖਹਿਰਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ 2017 ਵਿੱਚ ਫਾਜ਼ਿਲਕਾ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਜਾਰੀ ਸੰਮਨ ਸਟੇਅ ਕਰ ਦਿੱਤੇ ਸਨ ਅਤੇ ਬਾਅਦ ਵਿੱਚ ਇਸ ਐੱਫ. ਆਰ. ਆਈ. ਨੂੰ ਰੱਦ ਕਰਨ ਦਾ ਹੁਕਮ ਕੀਤਾ ਸੀ। ਮੈਂ ਇਸ ਮਾਮਲੇ ਨੂੰ ਰੱਦ ਕਰਨ ਲਈ ਹਾਈਕੋਰਟ ਵੀ ਅਰਜ਼ੀ ਦਾਖ਼ਲ ਕੀਤੀ ਹੈ ਜਿਸਦੀ ਸੁਣਵਾਈ 6 ਅਕਤੂਬਰ ਨੂੰ ਹੋਣੀ ਹੈ। ਹੁਣ ਇਸੇ ਮਾਮਲੇ 'ਚ ਮੈਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ :  ਮਨਪ੍ਰੀਤ ਬਾਦਲ ਨੂੰ ਲੈ ਕੇ ਵੱਡਾ ਖ਼ੁਲਾਸਾ, ਗ੍ਰਿਫ਼ਤਾਰ ਵਿਅਕਤੀਆਂ ਨੇ ਖੋਲ੍ਹ 'ਤਾ ਸਾਰਾ ਕੱਚਾ-ਚਿੱਠਾ

ਜਾਣੋ ਕੀ ਹੈ ਮਾਮਲਾ?

ਸਾਲ 2015 ਵਿੱਚ ਜਲਾਲਾਬਾਦ ਪੁਲਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ :  ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਮੁੜ ਕਾਰਵਾਈ ਕਿਉਂ ?

ਹਾਲਾਂਕਿ 2015 'ਚ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਜ਼ਬਤੀ ਕੇਸ ਵਿੱਚ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਖਹਿਰਾ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਜਲਾਲਾਬਾਦ ਪੁਲਸ ਮੁਤਾਬਕ ਉਨ੍ਹਾਂ ਨੂੰ ਖਹਿਰਾ ਖ਼ਿਲਾਫ਼ ਸਬੂਤ ਮਿਲ ਗਏ ਹਨ ਜਿਸ ਕਾਰਨ ਹੁਣ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। ਖਹਿਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਅਦਾਲਤ 'ਚ ਪੇਸ਼ ਕੀਤਾ ਜਾਵੇਗਾ । 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Harnek Seechewal

Content Editor

Related News