ਗੋਲਡਨ ਬਡਜ਼ ਸਕੂਲ ''ਚ ਸ਼ਾਨੋ-ਸ਼ੌਕਤ ਨਾਲ ਮਨਾਇਆ ਗ੍ਰੈਜੂਏਸ਼ਨ ਡੇਅ ਸਮਾਸਮ

Sunday, Mar 22, 2026 - 06:43 PM (IST)

ਗੋਲਡਨ ਬਡਜ਼ ਸਕੂਲ ''ਚ ਸ਼ਾਨੋ-ਸ਼ੌਕਤ ਨਾਲ ਮਨਾਇਆ ਗ੍ਰੈਜੂਏਸ਼ਨ ਡੇਅ ਸਮਾਸਮ

ਵਰੀਆਣਾ (ਜਲੰਧਰ) : ਗੋਲਡਨ ਬਡਜ਼ ਸਕੂਲ ਵੱਲੋਂ ਪ੍ਰੀ-ਨਰਸਰੀ ਤੋਂ ਕਲਾਸ 5ਵੀਂ ਤੱਕ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਡੇ ਸਮਾਰੋਹ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਬੱਚਿਆਂ ਨੇ ਰੰਗ-ਬਿਰੰਗੇ ਪ੍ਰੋਗਰਾਮਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

PunjabKesari

ਇਸ ਮੌਕੇ ਦੇ ਮੁੱਖ ਮਹਿਮਾਨ ਵਜੋਂ ਮਿਸ ਮੰਜਿੰਦਰ ਕੌਰ, ਅਸਿਸਟੈਂਟ ਪ੍ਰੋਫੈਸਰ (ਗਣਿਤ), ਲਾਇਲਪੁਰ ਖਾਲਸਾ ਕਾਲਜ ਫ਼ਾਰ ਵੂਮੈਨ, ਜਲੰਧਰ, ਮਿਸ ਹਰਪ੍ਰੀਤ ਕੌਰ, ਫੈਕਲਟੀ ਮੈਂਬਰ ਅਤੇ ਇੰਚਾਰਜ, ਕੇਸੀਐਲ ਕਾਲਜੀਏਟ ਸੀਨੀਅਰ ਸਕੈਂਡਰੀ ਸਕੂਲ ਫ਼ਾਰ ਗਰਲਜ਼, ਜਲੰਧਰ, ਤੇਰਾ ਤੇਰਾ ਹੱਟੀ ਦੇ ਪ੍ਰਤਿਨਿਧੀ ਅਤੇ 1313 ਹੱਟੀ ਦੇ ਤਰਵਿੰਦਰ ਸਿੰਘ ਆਪਣੀ ਧਰਮਪਤਨੀ ਸਮੇਤ ਵੀ ਸ਼ਾਮਲ ਹੋਏ।

PunjabKesari

ਇਸ ਸਮਾਗਮ ਵਿੱਚ ਬੱਚਿਆਂ ਦੇ ਨਾਲ ਨਾਲ ਮਾਪਿਆਂ ਨੂੰ ਵੀ ਸੱਦਾ ਦਿੱਤਾ ਗਿਆ, ਜਿੱਥੇ ਮਾਪਿਆਂ ਨੇ ਆਪਣੇ ਬੱਚਿਆਂ ਦੀ ਪ੍ਰਦਰਸ਼ਨੀ ਦੇਖ ਕੇ ਬਹੁਤ ਖੁਸ਼ੀ ਪ੍ਰਗਟ ਕੀਤੀ ਅਤੇ ਸਕੂਲ ਦੇ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ। ਮੁੱਖ ਮਹਿਮਾਨਾਂ ਨੇ ਵੀ ਬੱਚਿਆਂ ਦੀ ਪ੍ਰਤਿਭਾ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਰੇਨੂ ਵਾਧਵਾਨ ਜੀ, ਕੋਆਰਡੀਨੇਟਰ ਗਗਨਦੀਪ ਕੌਰ ਜੀ ਅਤੇ ਸਮੂਹ ਸਟਾਫ ਦੀ ਰਹਿਨੁਮਾਈ ਅਤੇ ਮੇਹਨਤ ਨਾਲ ਸਫਲਤਾਪੂਰਵਕ ਸੰਪੰਨ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News