ਪੰਜਾਬ ਦੇ ਕਿਸਾਨਾਂ ਨੂੰ ਸਬਸਿਡੀ ਮੁਹੱਈਆ ਕਰਵਾ ਰਹੀ ਸਰਕਾਰ

Saturday, Jan 04, 2025 - 04:53 PM (IST)

ਪੰਜਾਬ ਦੇ ਕਿਸਾਨਾਂ ਨੂੰ ਸਬਸਿਡੀ ਮੁਹੱਈਆ ਕਰਵਾ ਰਹੀ ਸਰਕਾਰ

ਜਲੰਧਰ : ਪੰਜਾਬ ਦੀ ਕਿਰਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸਮੇਂ-ਸਮੇਂ 'ਤੇ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਲਈ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ 'ਚ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਸੀ. ਆਰ. ਐੱਮ. ਮਸ਼ੀਨਾਂ ਲਈ ਨਿੱਜੀ ਤੌਰ 'ਤੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਗਰੁੱਪਾਂ ਅਤੇ ਪੰਚਾਇਤਾਂ ਨੂੰ ਇਸ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ।

ਕਿਸਾਨਾਂ ਨੂੰ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵਲੋਂ ਜਾਰੀ ਉੱਨਤ ਕਿਸਾਨ ਐਪ ਦੀ ਵਰਤੋਂ ਕਰਨੀ ਪੈਂਦੀ ਹੈ। ਇਸ ਐਪਲੀਕੇਸ਼ਨ ਰਾਹੀਂ ਕਿਸਾਨ ਆਸਾਨੀ ਨਾਲ ਆਪਣੇ ਨੇੜੇ ਉਪਲੱਬਧ ਮਸ਼ੀਨਰੀ ਦੀ ਬੁਕਿੰਗ ਕਰ ਸਕਦੇ ਹਨ। ਅਜਿਹੀਆਂ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਬਚੀ ਰਹਿੰਦ-ਖੂੰਹਦ ਨੂੰ ਸੀਟੂ ਅਤੇ ਤਕਨੀਤ ਨਾਲ ਨਿਪਟਾਇਆ ਜਾ ਸਕਦਾ ਹੈ। ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਸਹੀ ਤਕਨੀਕ ਨਾਲ ਸਾਂਭ-ਸੰਭਾਲ ਕਰਕੇ ਇਸ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉ ਲਈ ਕਿਸਾਨ ਆਪਣਾ ਯੋਗਦਾਨ ਪਾ ਸਕਦੇ ਹਨ।


 


author

Babita

Content Editor

Related News