ਤਬਾਦਲਿਆਂ ਦਾ ਰਾਹ ਵੇਖ ਰਹੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ
Thursday, Jun 15, 2023 - 10:14 AM (IST)
ਜਲੰਧਰ (ਧਵਨ) : ਪੰਜਾਬ ’ਚ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਤਬਾਦਲਿਆਂ ਦਾ ਸਮਾਂ 15 ਜੂਨ ਨੂੰ ਖ਼ਤਮ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਜਲੰਧਰ ਉਪ-ਚੋਣ ਨੂੰ ਵੇਖਦੇ ਹੋਏ ਸੂਬੇ ਵਿਚ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਤਬਾਦਲਿਆਂ ਦਾ ਸਮਾਂ ਵਧਾ ਕੇ 15 ਜੂਨ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਮਿਲੇਗੀ ਰਾਹਤ ਜਾਂ ਗਰਮੀ ਕੱਢੇਗੀ ਵੱਟ
ਪਿਛਲੇ ਕੁਝ ਦਿਨਾਂ ਤੋਂ ਅਧਿਕਾਰੀ ਤੇ ਮੁਲਾਜ਼ਮ ਆਪੋ-ਆਪਣੇ ਤਬਾਦਲੇ ਕਰਵਾਉਣ ਦੀ ਤਾਕ ਵਿਚ ਇੱਧਰ-ਉੱਧਰ ਘੁੰਮ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਮੰਤਰੀਆਂ ਨੂੰ ਘੱਟ ਤੋਂ ਘੱਟ ਤਬਾਦਲੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਸਿੱਖਿਆ ਵਿਭਾਗ ਨੇ ਤਾਂ ਤਬਾਦਲਿਆਂ ਨੂੰ ਲੈ ਕੇ ਇਕ ਚੰਗੀ ਨੀਤੀ ਅਪਣਾਈ ਸੀ ਅਤੇ ਮੈਰਿਟ ਤੇ ਨਿਰਪੱਖਤਾ ਦੇ ਆਧਾਰ ’ਤੇ ਤਬਾਦਲੇ ਕੀਤੇ ਹਨ। ਸਾਰੇ ਤਬਾਦਲੇ ਆਨਲਾਈਨ ਅਰਜ਼ੀਆਂ ਮੰਗ ਕੇ ਕੀਤੇ ਗਏ ਹਨ।
ਇਹ ਵੀ ਪੜ੍ਹੋ : ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੇ ਕੱਢਿਆ PRTC ਦਾ ਕਚੂੰਮਰ, ਜਾਣੋ ਆਮਦਨ ਤੇ ਖ਼ਰਚੇ
ਹੋਰ ਸਰਕਾਰੀ ਵਿਭਾਗਾਂ ਵਿਚ ਵੀ ਬੁੱਧਵਾਰ ਤੇ ਵੀਰਵਾਰ ਤਕ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ ਅਤੇ ਤਬਾਦਲਿਆਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਜ਼ਿਲ੍ਹਿਆਂ ਵਿਚ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੇ ਤਬਾਦਲੇ 15 ਜੂਨ ਦੇਰ ਸ਼ਾਮ ਤਕ ਕਰ ਦਿੱਤੇ ਜਾਣਗੇ। ਉਸ ਤੋਂ ਬਾਅਦ ਸਰਕਾਰ ਵਲੋਂ ਤਬਾਦਲਿਆਂ ’ਤੇ ਰੋਕ ਲਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਇਹ ਵੀ ਪੜ੍ਹੋ : IELTS ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਟੱਡੀ ਪਰਮਿਟ ਦੀਆਂ ਸ਼ਰਤਾਂ ’ਚ ਹੋਇਆ ਬਦਲਾਅ
ਮੁੱਖ ਮੰਤਰੀ ਦਾ ਮੰਨਣਾ ਹੈ ਕਿ ਵਿਭਾਗਾਂ ਵਿਚ ਵਾਰ-ਵਾਰ ਤਬਾਦਲੇ ਨਹੀਂ ਕੀਤੇ ਜਾਣੇ ਚਾਹੀਦੇ ਕਿਉਂਕਿ ਇਸ ਨਾਲ ਸਰਕਾਰੀ ਕੰਮ-ਕਾਜ ’ਤੇ ਮਾੜਾ ਅਸਰ ਪੈਂਦਾ ਹੈ। ਜੇ ਸਾਰਾ ਸਾਲ ਹੀ ਤਬਾਦਲੇ ਚੱਲਦੇ ਰਹੇ ਤਾਂ ਇਸ ਨਾਲ ਸਰਕਾਰੀ ਕੰਮ-ਕਾਜ ਪ੍ਰਭਾਵਿਤ ਹੁੰਦਾ ਹੈ। ਤਬਾਦਲਿਆਂ ਦੀ ਤੈਅ ਤਾਰੀਖ਼ ਨਿਕਲਣ ਤੋਂ ਬਾਅਦ ਵਿਭਾਗਾਂ ਦੇ ਮੰਤਰੀਆਂ ਵਲੋਂ ਆਪਣੇ ਅਧੀਨ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਮੁੱਖ ਮੰਤਰੀ ਦੀ ਮਨਜ਼ੂਰੀ ਲੈਣ ਤੋਂ ਬਾਅਦ ਹੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਖੇਤੀਬਾੜੀ ਨੂੰ ਲੈ ਕੇ ਇੱਕ ਹੋਰ ਵੱਡਾ ਕਦਮ, ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ