ਪੰਜਾਬ ਵਿਚ ਵਧਾਈ ਗਈ ਸੁਰੱਖਿਆ, ਪੁਲਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ

06/02/2023 1:54:13 PM

ਜਲੰਧਰ (ਧਵਨ) : ‘ਆਪ੍ਰੇਸ਼ਨ ਬਲੂਸਟਾਰ ਦੀ ਵਰ੍ਹੇਗੰਢ’ ਜਿਸ ਨੂੰ ਘੱਲੂਘਾਰਾ ਹਫ਼ਤੇ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਧਿਆਨ ’ਚ ਰੱਖਦੇ ਹੋਏ, ਪੰਜਾਬ ਪੁਲਸ ਨੇ ਇਸ ਹਫ਼ਤੇ ਦੇ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ ਸੁਰੱਖਿਆ ਨੂੰ ਵਧਾ ਦਿੱਤਾ ਹੈ। ਆਮ ਲੋਕਾਂ ’ਚ ਵਿਸ਼ਵਾਸ ਪੈਦਾ ਕਰਨ ਦੇ ਉਪਾਅ ਵਜੋਂ ਵੀਰਵਾਰ ਨੂੰ ਸੀ. ਪੀਜ਼/ਐੱਸ. ਐੱਸ. ਪੀਜ਼ ਦੀ ਅਗਵਾਈ ਹੇਠ ਪੁਲਸ ਟੀਮਾਂ ਨੇ ਆਪਣੇ ਸਬੰਧਤ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ’ਚ ਫਲੈਗ ਮਾਰਚ ਵੀ ਕੀਤਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ

ਸਾਰੇ 28 ਪੁਲਸ ਜ਼ਿਲ੍ਹਿਆਂ ’ਚ 192 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦੇ ਹੋਏ 11 ਫਲੈਗ ਮਾਰਚ ਕੱਢੇ ਗਏ। ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਦੇ ਨਿਰਦੇਸ਼ ’ਤੇ ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿਸ਼ਟੀਕੋਣ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੇ ਆਪ੍ਰੇਸ਼ਨ ਤਹਿਤ ਆਯੋਜਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ :  ਦਿਲ ਦੇ ਦੌਰੇ ਦੌਰਾਨ ਵਧੇਰੇ ਲੋਕ ਸਿਰਫ਼ ਇਸ ਕਾਰਨ ਗੁਆ ਦਿੰਦੇ ਨੇ ਜਾਨ, ਕਦੇ ਨਾ ਕਰੋ ਨਜ਼ਰਅੰਦਾਜ਼

ਵਿਸ਼ੇਸ਼ ਡੀ. ਜੀ. ਪੀ ਕਾਨੂੰਨ-ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀ. ਪੀਜ਼ /ਐੱਸ. ਐੱਸ. ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ’ਚ ਫਲੈਗ ਮਾਰਚ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਪੁਲਸ ਟੀਮਾਂ ਨੇ ਫਲੈਗ ਮਾਰਚ ਦੌਰਾਨ 368 ਸ਼ੱਕੀ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕਵਾਇਦ ਦਾ ਮਕਸਦ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਸ ਮੁਲਾਜ਼ਮਾਂ ਨੂੰ ਤਿਆਰ ਕਰਨ ਤੋਂ ਇਲਾਵਾ ਆਮ ਲੋਕਾਂ ਦੇ ਆਤਮ-ਵਿਸ਼ਵਾਸ਼ ਨੂੰ ਵਧਾਉਣਾ ਸੀ।

ਇਹ ਵੀ ਪੜ੍ਹੋ : ਗੈਂਗਸਟਰ ਜੱਗੂ ਭਗਵਾਨਪੁਰੀਆ ਗਰੁੱਪ ਦਾ ਸ਼ੂਟਰ ਪਿਆਰਾ ਮਸੀਹ 3 ਸਾਥੀਆਂ ਤੇ ਅਸਲੇ ਸਣੇ ਕਾਬੂ

ਅਰਪਿਤ ਸ਼ੁਕਲਾ ਨੇ ਕਿਹਾ, “ਪੰਜਾਬ ਪੁਲਿਸ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਏਗੀ, ਜਿਸ ਲਈ ਸੂਬੇ ਭਰ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।” ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਘੁਸਪੈਠ ਨੂੰ ਰੋਕਣ ਲਈ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਸਮੇਤ ਅਹਿਮ ਥਾਵਾਂ ’ਤੇ ਪੁਲਸ ਟੀਮਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿਚ ਪੁਲਸ ਨਾਕਿਆਂ 'ਤੇ ਮੁਸਤੈਦੀ ਵਧਾਉਣ ਅਤੇ ਆਉਣ ਵਾਲੇ/ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

 

ਇਹ ਵੀ ਪੜ੍ਹੋ :   ਕੇਂਦਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਖ਼ੁਰਾਕ ਭੰਡਾਰਨ ਯੋਜਨਾ ਨੂੰ ਮਨਜ਼ੂਰੀ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News