Women''s Day 2024 : ਭਾਰਤੀ ਔਰਤਾਂ ''ਚ ਆਮ ਹੁੰਦੀਆਂ ਇਹ ਬੀਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

03/08/2024 1:23:47 PM

ਨਵੀਂ ਦਿੱਲੀ : ਅੱਜ ਪੂਰੀ ਦੁਨੀਆ 'ਚ 'ਮਹਿਲਾ ਦਿਵਸ' ਮਨਾਇਆ ਜਾ ਰਿਹਾ ਹੈ। ਇਹ ਦਿਨ ਜਿੱਥੇ ਨਾਰੀਤਵ ਦਾ ਜਸ਼ਨ ਮਨਾਉਣ ਦਾ ਮੌਕਾ ਦਿੰਦਾ ਹੈ, ਉੱਥੇ ਹੀ ਇਹ ਔਰਤਾਂ ਨਾਲ ਸਬੰਧਤ ਗੰਭੀਰ ਮੁੱਦਿਆਂ ਨੂੰ ਉਜਾਗਰ ਕਰਨ ਦਾ ਵੀ ਦਿਨ ਹੈ। ਸਿਹਤ ਹਮੇਸ਼ਾ ਔਰਤਾਂ ਨਾਲ ਜੁੜਿਆ ਅਹਿਮ ਮੁੱਦਾ ਰਿਹਾ ਹੈ। ਅਕਸਰ ਔਰਤਾਂ ਘਰ ਅਤੇ ਦਫ਼ਤਰਾਂ ਦੇ ਕੰਮਾਂ ਅਤੇ ਜ਼ਿੰਮੇਵਾਰੀਆਂ ਵਿਚਕਾਰ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰ ਦਿੰਦੀਆਂ ਹਨ, ਜਿਸ ਕਾਰਨ ਉਹ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੀਆਂ ਹਨ।
ਅਜਿਹੇ 'ਚ ਅੱਜ 'ਮਹਿਲਾ ਦਿਵਸ' ਦੇ ਖ਼ਾਸ ਮੌਕੇ 'ਤੇ ਅਸੀਂ ਤੁਹਾਨੂੰ ਕੁਝ ਸਿਹਤ ਸਮੱਸਿਆਵਾਂ ਬਾਰੇ ਦੱਸਾਂਗੇ, ਜੋ ਭਾਰਤੀ ਔਰਤਾਂ ਨੂੰ ਸਭ ਤੋਂ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ। ਇਨ੍ਹਾਂ ਸਮੱਸਿਆਵਾਂ ਬਾਰੇ ਜਾਣ ਕੇ ਤੁਸੀਂ ਸਮੇਂ ਸਿਰ ਇਨ੍ਹਾਂ ਦੀ ਪਛਾਣ ਕਰ ਸਕਦੇ ਹੋ ਅਤੇ ਰੋਕ ਸਕਦੇ ਹੋ।

ਬ੍ਰੈਸਟ ਕੈਂਸਰ
ਬ੍ਰੈਸਟ ਕੈਂਸਰ ਵਿਸ਼ਵ ਭਰ ਦੀਆਂ ਔਰਤਾਂ ਨੂੰ ਪ੍ਰਭਾਵਿਤ ਕਰਨ ਵਾਲੀ ਗੰਭੀਰ ਬੀਮਾਰੀ ਹੈ, ਜੋ ਕਈ ਵਾਰ ਜਾਨਲੇਵਾ ਤਕ ਸਾਬਤ ਹੋ ਸਕਦੀ ਹੈ। ਭਾਰਤ 'ਚ ਵੀ ਇਸ ਦੇ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਹਨ। ਅਜਿਹੀ ਸਥਿਤੀ 'ਚ ਇਸ ਬਾਰੇ ਸਹੀ ਜਾਣਕਾਰੀ ਅਤੇ ਸਮੇਂ ਸਿਰ ਇਸ ਦੀ ਪਛਾਣ ਇਸ ਗੰਭੀਰ ਬਿਮਾਰੀ ਤੋਂ ਬਚਣ 'ਚ ਬਹੁਤ ਸਹਾਈ ਸਿੱਧ ਹੋ ਸਕਦੀ ਹੈ।

ਪੋਲੀਸਿਸਟਿਕ ਓਵਰੀ ਸਿੰਡਰੋਮ (ਪੀ. ਸੀ. ਓ. ਐੱਸ)
PCOS ਭਾਰਤ 'ਚ ਬਹੁਤ ਸਾਰੀਆਂ ਔਰਤਾਂ ਨੂੰ ਪ੍ਰਭਾਵਿਤ ਕਰਨ ਵਾਲੀ ਇੱਕ ਆਮ ਸਮੱਸਿਆ ਹੈ। ਇਹ ਇਕ ਅਜਿਹੀ ਸਥਿਤੀ ਹੈ ਜੋ ਪ੍ਰਜਣਨ ਸਿਹਤ ਤੇ ਹਾਰਮੋਨਲ ਸੰਤੁਲਨ ਨੂੰ ਪ੍ਰਭਾਵਿਤ ਕਰਦੀ ਹੈ। ਅਜਿਹੇ 'ਚ ਸੰਤੁਲਿਤ ਖੁਰਾਕ, ਨਿਯਮਤ ਕਸਰਤ ਤੇ ਤਣਾਅ ਪ੍ਰਬੰਧਨ ਵਰਗੀਆਂ ਆਦਤਾਂ ਅਪਣਾ ਕੇ ਇਸ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।

ਥਾਈਰਾਇਡ
ਥਾਇਰਾਇਡ ਵਿਕਾਰ ਖ਼ਾਸ ਕਰਕੇ ਹਾਈਪੋਥਾਈਰੋਡਿਜ਼ਮ ਤੇ ਹਾਈਪਰਥਾਇਰਾਇਡਿਜ਼ਮ ਭਾਰਤ 'ਚ ਔਰਤਾਂ 'ਚ ਸਭ ਤੋਂ ਆਮ ਹਨ। ਥਾਈਰਾਇਡ ਹਾਰਮੋਨਸ 'ਚ ਅਸੰਤੁਲਨ ਥਕਾਵਟ ਤੋਂ ਲੈ ਕੇ ਭਾਰ 'ਚ ਉਤਰਾਅ-ਚੜ੍ਹਾਅ ਤਕ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਅਜਿਹੀ ਸਥਿਤੀ 'ਚ ਇਸ ਸਮੱਸਿਆ ਤੋਂ ਬਚਣ ਲਈ ਨਿਯਮਤ ਥਾਇਰਾਇਡ ਟੈਸਟ ਜ਼ਰੂਰੀ ਹੈ। ਇਸ ਤੋਂ ਇਲਾਵਾ ਸਹੀ ਖਾਣ-ਪੀਣ ਦੀਆਂ ਆਦਤਾਂ ਤੇ ਸਿਹਤਮੰਦ ਜੀਵਨ ਸ਼ੈਲੀ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ।

ਅਨੀਮੀਆ
ਅਨੀਮੀਆ ਗੰਭੀਰ ਸਿਹਤ ਸਮੱਸਿਆ ਹੈ, ਜੋ ਭਾਰਤ 'ਚ ਵੱਡੀ ਗਿਣਤੀ 'ਚ ਔਰਤਾਂ ਨੂੰ ਪ੍ਰਭਾਵਿਤ ਕਰਦੀ ਹੈ। ਇਹ ਸਮੱਸਿਆ ਕਈ ਵਾਰ ਗੰਭੀਰ ਹੋ ਜਾਂਦੀ ਹੈ, ਜੋ ਔਰਤਾਂ ਲਈ ਘਾਤਕ ਵੀ ਸਾਬਤ ਹੋ ਸਕਦੀ ਹੈ। ਅਜਿਹੀ ਸਥਿਤੀ 'ਚ ਤੁਸੀਂ ਆਪਣੀ ਖੁਰਾਕ ਦਾ ਧਿਆਨ ਰੱਖ ਕੇ ਅਤੇ ਨਿਯਮਤ ਸਿਹਤ ਜਾਂਚ ਦੀ ਮਦਦ ਨਾਲ ਇਸ ਸਥਿਤੀ ਨੂੰ ਕਾਬੂ ਕਰ ਸਕਦੇ ਹੋ।

ਓਸਟੀਓਪੋਰੋਸਿਸ
ਓਸਟੀਓਪੋਰੋਸਿਸ ਵੀ ਇਕ ਅਜਿਹੀ ਸਿਹਤ ਸਮੱਸਿਆ ਹੈ, ਜੋ ਬਹੁਤ ਸਾਰੀਆਂ ਭਾਰਤੀ ਔਰਤਾਂ ਨੂੰ ਪ੍ਰਭਾਵਿਤ ਕਰਦੀ ਹੈ। ਸਰੀਰ 'ਚ ਕੈਲਸ਼ੀਅਮ ਦੀ ਘਾਟ ਕਾਰਨ ਸਾਡੀਆਂ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ, ਜਿਸ ਕਾਰਨ ਓਸਟੀਓਪੋਰੋਸਿਸ ਦੀ ਸਮੱਸਿਆ ਹੋ ਸਕਦੀ ਹੈ। ਇਸ ਤੋਂ ਇਲਾਵਾ ਇਹ ਹੱਡੀਆਂ ਦੇ ਫ੍ਰੈਕਚਰ ਦੇ ਜੋਖਮ ਨੂੰ ਵਧਾ ਸਕਦਾ ਹੈ। ਅਜਿਹੇ 'ਚ ਤੁਸੀਂ ਆਪਣੀ ਡਾਈਟ 'ਚ ਕੈਲਸ਼ੀਅਮ ਨਾਲ ਭਰਪੂਰ ਭੋਜਨ ਨੂੰ ਸ਼ਾਮਲ ਕਰਕੇ ਇਸ ਸਮੱਸਿਆ ਤੋਂ ਬਚ ਸਕਦੇ ਹੋ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News