ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦਾ ਦੌਰਾ

Thursday, Nov 01, 2018 - 02:09 PM (IST)

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦਾ ਦੌਰਾ

ਜਲੰਧਰ (ਰਾਣਾ)— ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਸਨੌਰਾ ਵੱਲੋਂ ਸੀ.ਬੀ.ਐੱਸ.ਈ. ਦੇ ਨਿਰਦੇਸ਼ਾਂ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਖੇ ਲਿਜਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਸਮਾਜਿਕ ਮੁੱਦਿਆਂ ਨੂੰ ਆਧਾਰ ਬਣਾ ਕੇ ਉਨ੍ਹਾਂ ਉੱਪਰ ਭਾਸ਼ਣ ਦਿੱਤੇ ਗਏ, ਨਾਟਕ ਪੇਸ਼ ਕੀਤੇ ਗਏ ਅਤੇ ਕਵਿਤਾਵਾਂ ਸੁਣਾਈਆਂ ਗਈਆਂ। ਸਾਰੇ ਪ੍ਰੋਗਰਾਮ ਦੀ ਅਗਵਾਈ ਮੈਡਮ ਪਰਮਿੰਦਰ ਕੌਰ ਵੱਲੋਂ ਕੀਤੀ ਗਈ ਅਤੇ ਇਸ ਸਾਰੇ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਸਮਾਜਿਕ ਮੁੱਦਿਆਂ ਬਾਰੇ ਜਾਗਰੂਕ ਕਰਨਾ ਸੀ।


Related News