ਏਡਜ਼ ਤੋਂ ਬਚਾਅ ਲਈ ਇਸ ਦੀ ਪੂਰੀ ਜਾਣਕਾਰੀ ਜ਼ਰੂਰੀ : ਸਿਵਲ ਸਰਜਨ

12/12/2018 1:51:43 PM

ਜਲੰਧਰ (ਰੱਤਾ)-ਐੱਚ. ਆਈ. ਵੀ./ਏਡਜ਼ ਇਕ ਅਜਿਹੀ ਲਾਇਲਾਜ ਬੀਮਾਰੀ ਹੈ, ਜਿਸ ਤੋਂ ਬਚਾਅ ਲਈ ਇਸ ਦੀ ਪੂਰੀ ਤੇ ਸਹੀ ਜਾਣਕਾਰੀ ਹੋਣੀ ਜ਼ਰੂਰੀ ਹੈ। ਇਹ ਗੱਲ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਐੱਚ. ਆਈ. ਵੀ./ਏਡਜ਼ ਦੇ ਸਮੇਂ ਕਹੀ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਐੱਚ. ਆਈ. ਵੀ./ਏਡਜ਼ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਗਈ ਇਸ ਮੋਬਾਇਲ ਵੈਨ ਨੂੰ ਰਵਾਨਾ ਕਰਦੇ ਹੋਏ ਡਾ. ਬੱਗਾ ਨੇ ਕਿਹਾ ਕਿ ਉਕਤ ਵੈਨ ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਏਡਜ਼ ਬਾਰੇ ਨੁੱਕੜ ਨਾਟਕ ਦੇ ਰਾਹੀਂ ਜਾਣਕਾਰੀ ਦਿੰਦੇ ਹੋਏ ਜਾਗਰੂਕ ਕਰੇਗੀ ਅਤੇ ਦੱਸੇਗੀ ਕਿ ਐੱਚ. ਆਈ. ਵੀ./ਏਡਜ਼ ਸਬੰਧੀ ਮੁਫਤ ਸਲਾਹ ਤੇ ਜਾਂਚ ਲਈ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰ ਡਾ. ਜੀ. ਐੱਸ. ਗਿੱਲ ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ. ਰਮਨ ਸ਼ਰਮਾ ਜ਼ਿਲਾ ਪਰਿਵਾਰ ਕਲਿਆਣ ਅਧਿਕਾਰੀ ਡਾ. ਸੁਰਿੰਦਰ ਕੁਮਾਰ, ਜ਼ਿਲਾ ਟੀਕਾਕਰਣ ਅਧਿਕਾਰੀ ਡਾ. ਤਰਸੇਮ ਸਿੰਘ ਜ਼ਿਲਾ ਟੀ. ਬੀ. ਅਧਿਕਾਰੀ ਡਾ. ਰਾਜੀਵ ਸ਼ਰਮਾ ਸਮੇਤ ਕਈ ਅਧਿਕਾਰੀ ਤੇ ਸਟਾਫ ਮੈਂਬਰ ਮੌਜੂਦ ਸਨ।